ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਪੀੜਤ ਕਿਸਾਨ ਪਰਿਵਾਰ ਨੂੰ ਮਿਲਣ ਲਈ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਕੁਲਬੀਰ ਸਿੰਘ ਜ਼ੀਰਾ, ਬਰਿੰਦਰਮੀਤ ਸਿੰਘ ਪਾਹੜਾ, ਕੁਲਦੀਪ ਸਿੰਘ ਵੈਦ, ਪਰਮਿੰਦਰ ਸਿੰਘ ਪਿੰਕੀ ਤੇ ਅੰਗਦ ਸਿੰਘ ਸੈਣੀ ਉਤਰ ਪ੍ਰਦੇਸ਼ ਲਈ ਰਵਾਨਾ ਹੋਏ ਹਨ। ਉਤਰ ਪ੍ਰਦੇਸ਼ ਸਰਕਾਰ ਵਲੋਂ ਹਵਾਈ ਅੱਡੇ ‘ਤੇ ਪਹੁੰਚਣ ਅਤੇ ਹੈਲੀਕਾਪਟਰ ਰਾਹੀਂ ਪੁੱਜਣ ‘ਤੇ ਵੀ ਰੋਕ ਲਗਾਉਣ ਕਾਰਨ ਉਪ ਮੁੱਖ ਮੰਤਰੀ ਤੇ ਵਿਧਾਇਕ ਸੜਕ ਰਸਤੇ ਰਾਹੀਂ ਰਵਾਨਾ ਹੋਏ ਹਨ।
Filed under

