ਸ੍ਰੀਨਗਰ : ਜੰਮੂ -ਕਸ਼ਮੀਰ ਵਿਚ ਪਿਛਲੇ ਕਈ ਦਿਨਾਂ ਤੋਂ ਅੱਤਵਾਦੀ ਗਤੀਵਿਧੀਆਂ ਵਧਦੀਆਂ ਦਿਖਾਈ ਦੇ ਰਹੀਆਂ ਹਨ। ਜੰਮੂ -ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਦੇ ਈਦਗਾਹ ਇਲਾਕੇ ਵਿਚ ਦੋ ਅੱਤਵਾਦੀਆਂ ਨੇ ਜ਼ਬਰਦਸਤੀ ਬੰਦੂਕਾਂ ਨਾਲ ਇਕ ਸਕੂਲ ਵਿਚ ਦਾਖਲ ਹੋ ਕੇ ਉੱਥੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਅੱਤਵਾਦੀਆਂ ਦੀ ਗੋਲੀਬਾਰੀ ‘ਚ ਸਕੂਲ ਦੇ ਪ੍ਰਿੰਸੀਪਲ ਦੇ ਮਾਰੇ ਜਾਣ ਦੀਆਂ ਖਬਰਾਂ ਹਨ। ਘਟਨਾ ਤੋਂ ਬਾਅਦ ਸੁਰੱਖਿਆ ਦਸਤਿਆਂ ਨੇ ਆਲੇ ਦੁਆਲੇ ਘੇਰਾਬੰਦੀ ਕਰ ਲਈ ਹੈ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਟੀਵੀ ਪੰਜਾਬ ਬਿਊਰੋ
Filed under

