ਜਲੰਧਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੋ ਕਿ ਜਲੰਧਰ ਦੇ ਦੋ ਦਿਨੀਂ ਦੌਰੇ ‘ਤੇ ਹਨ, ਉਨ੍ਹਾਂ ਵਲੋਂ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਬਾਠ ਕੈਥਲ ਵਿਖੇ ਵਪਾਰੀਆਂ ਅਤੇ ਸਨਅਤਕਾਰਾਂ ਨਾਲ ਮੀਟਿੰਗ ਕੀਤੀ ਜਾਣੀ ਸੀ, ਜਿਸ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ ‘ਚ ਪਹੁੰਚੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਨਾਅਰੇਬਾਜ਼ੀ ਕਰਨੀ ਅਰੰਭ ਕਰ ਦਿੱਤੀ ਗਈ।
ਕਿਸਾਨਾਂ ਨੂੰ ਸ਼ਾਂਤ ਕਰਨ ਲਈ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਕਾਫੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਕਿਸਾਨ ਆਮ ਆਦਮੀ ਪਾਰਟੀ ਦਾ ਵਿਰੋਧ ਕਰਦੇ ਰਹੇ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਇਕ ਵਰਕਰ ਵਲੋਂ ਕਿਸਾਨਾਂ ਨਾਲ ਕੀਤੀ ਗਈ ਮਾੜੀ ਸ਼ਬਦਾਵਲੀ ਦੇ ਵਿਰੋਧ ‘ਚ ਕਿਸਾਨਾਂ ਵਲੋਂ ਜਲੰਧਰ-ਫਗਵਾੜਾ ਹਾਈਵੇਅ ਨੂੰ ਜਾਮ ਕਰ ਦਿੱਤਾ ਗਿਆ। ਜਿਸ ਨੂੰ ਬਾਅਦ ਵਿਚ ਆਪ ਵਰਕਰ ਵਲੋਂ ਮੁਆਫ਼ੀ ਮੰਗਣ ਤੋਂ ਬਾਅਦ ਖੋਲ੍ਹ ਦਿੱਤਾ ਗਿਆ।
ਟੀਵੀ ਪੰਜਾਬ ਬਿਊਰੋ