● On air now · ਟੀਵੀ ਪੰਜਾਬ

Punjabi News · Since 2013

Breaking

ਕੀ ਚੰਨੀ ਅਨਜਾਣੇ ਵਿਚ ਅੱਧਾ ਪੰਜਾਬ ਕੇਂਦਰ ਨੂੰ ਸੌਂਪ ਆਏ : ਜਾਖੜ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਸਵਾਲ ਚੁੱਕਦੇ ਹੋਏ ਕਿਹਾ ਹੈ ਕਿ ਕੀ ਉਹ ਅਨਜਾਣੇ ਵਿਚ ਅੱਧਾ ਪੰਜਾਬ ਕੇਂਦਰ ਸਰਕਾਰ ਨੂੰ ਸੌਂਪ ਆਏ ਹਨ। ਜ਼ਿਕਰਯੋਗ ਹੈ ਕਿ ਕੇਂਦਰ…


ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਸਵਾਲ ਚੁੱਕਦੇ ਹੋਏ ਕਿਹਾ ਹੈ ਕਿ ਕੀ ਉਹ ਅਨਜਾਣੇ ਵਿਚ ਅੱਧਾ ਪੰਜਾਬ ਕੇਂਦਰ ਸਰਕਾਰ ਨੂੰ ਸੌਂਪ ਆਏ ਹਨ।

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਪੰਜਾਬ, ਪੱਛਮੀ ਬੰਗਾਲ ਅਤੇ ਆਸਾਮ ਵਿਚ ਬੀ.ਐੱਸ.ਐਫ. ਦੇ ਅਧਿਕਾਰ ਵਧਾ ਦਿੱਤੇ ਗਏ ਹਨ। ਬੀ.ਐੱਸ.ਐਫ. ਦੇ ਅਧਿਕਾਰ ‘ਚ ਇਜ਼ਾਫਾ ਕਰਦੇ ਹੋਏ ਹੁਣ 15 ਦੀ ਥਾਂ 50 ਕਿੱਲੋਮੀਟਰ ਤੱਕ ਤਲਾਸ਼ੀ ਦਾ ਦਾਇਰਾ ਵਧਾ ਦਿੱਤਾ ਗਿਆ ਹੈ।

ਬੀ.ਐੱਸ.ਐਫ. ਹੁਣ ਪੰਜਾਬ, ਪੱਛਮੀ ਬੰਗਾਲ ਅਤੇ ਆਸਾਮ ਦੀ ਸਰਹੱਦ ਤੋਂ 50 ਕਿੱਲੋਮੀਟਰ ਅੰਦਰ ਤੱਕ ਤਲਾਸ਼ੀ ਅਤੇ ਗ੍ਰਿਫ਼ਤਾਰੀਆਂ ਕਰ ਸਕਦੀ ਹੈ।

ਟੀਵੀ ਪੰਜਾਬ ਬਿਊਰੋ


Filed under