ਜਲੰਧਰ : ਅੱਜ ਪੁਲਿਸ ਯਾਦਗਾਰੀ ਦਿਵਸ ‘ਤੇ ਰਾਜ ਪੱਧਰੀ ਸਮਾਗਮ ਜਲੰਧਰ ਵਿਖੇ ਕਰਵਾਇਆ ਗਿਆ। ਇਹ ਰਾਜ ਪੱਧਰੀ ਸਮਾਗਮ ਪੀ.ਏ.ਪੀ. ਜਲੰਧਰ ਵਿਖੇ ਕਰਵਾਇਆ ਗਿਆ।
ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਨ। ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਪੁਲਿਸ ਵੱਲੋਂ ਨਿਭਾਈ ਜਾ ਰਹੀ ਡਿਊਟੀ ਦੀ ਸ਼ਲਾਘਾ ਕੀਤੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਪੁਲਿਸ ਇਕ ਦਲੇਰ ਤੇ ਕਾਬਲ ਫੋਰਸ ਹੈ। ਇਸੇ ਤਰਾਂ ਅੱਤਵਾਦ ਦੇ ਦੌਰ ਵਿਚ ਸ਼ਹੀਦ ਹੋਏ ਪੰਜਾਬ ਪੁਲਿਸ ਅਤੇ ਹੋਮਗਾਰਡ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਫ਼ਾਜ਼ਿਲਕਾ ਜ਼ਿਲ੍ਹੇ ਦੇ ਐੱਸ.ਐੱਸ.ਪੀ. ਹਰਮਨਬੀਰ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਬਬੀਤਾ ਕਲੇਰ ਵਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।
ਇਸ ਦੌਰਾਨ ਜ਼ਿਲ੍ਹਾ ਸੈਸ਼ਨ ਜੱਜ ਤਰਸੇਮ ਮੰਗਲਾ ਅਤੇ ਜ਼ਿਲ੍ਹੇ ਦੀਆਂ ਵੱਖ – ਵੱਖ ਅਦਾਲਤਾਂ ਦੇ ਜੱਜ ਅਤੇ ਪੁਲਿਸ ਦੇ ਆਲਾ ਅਧਿਕਾਰੀਆਂ ਵਲੋਂ ਵੀ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਅਧਿਕਾਰੀਆਂ ਵਲੋਂ ਪਰਿਵਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ।
ਟੀਵੀ ਪੰਜਾਬ ਬਿਊਰੋ