Punjabi News Canada


ਫ਼ਿਰੋਜ਼ਪੁਰ ਦੇ ਪਿੰਡ ‘ਚ ਦੋ ਭਰਾਵਾਂ ਦਾ ਕਤਲ

ਫ਼ਿਰੋਜ਼ਪੁਰ : ਪੰਜਾਬ ਵਿਚ ਕਤਲੋ ਗਾਰਦ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀ। ਆਏ ਦਿਨ ਗੋਲੀਆਂ ਚੱਲਣ ਤੇ ਕਤਲ ਹੋਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਅੱਜ ਤੜਕਸਾਰ ਫਿਰੋਜ਼ਪੁਰ ਦੇ ਨਜ਼ਦੀਕੀ ਪਿੰਡ ਨਵਾਂ ਬਾਰੇ ਕੇ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਖ਼ੂਨੀ ਝੜਪ ਹੋ ਗਈ।

ਇਸ ਝੜਪ ਦੌਰਾਨ ਚੱਲੀਆਂ ਗੋਲੀਆਂ ਨਾਲ 2 ਭਰਾਵਾਂ ਦੀ ਮੌਤ ਹੋ ਗਈ ਅਤੇ 2 ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜ਼ਖ਼ਮੀਆਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਮੈਡੀਕਲ ਕਾਲਜ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਟੀਵੀ ਪੰਜਾਬ ਬਿਊਰੋ


ਹੋਰ ਖ਼ਬਰਾਂ