ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 1984 ਦੇ ਸਿੱਖ ਕਤਲੇਆਮ ਵਿਚ ਮਾਰੇ ਗਏ ਸਿੱਖ ਪਰਿਵਾਰਾਂ ਦੀ ਆਤਮਿਕ ਸ਼ਾਂਤੀ ਲਈ ਲੁਧਿਆਣਾ ‘ਚ ਰਖਵਾਏ ਗਏ ਪਾਠ ਵਿਚ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਦਿੱਲੀ ਦੇ ਸਿੱਖ ਕਤਲੇਆਮ ਦੀ ਮੁੱਖ ਦੋਸ਼ੀ ਕਾਂਗਰਸ ਪਾਰਟੀ ਨੂੰ ਨਕਾਰਨਾ ਚਾਹੀਦਾ ਹੈ।
ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਪਹਿਲੀ ਹੀ ਕੈਬਨਿਟ ਦੇ ਵਿਚ ਪੀੜਿਤ ਪਰਿਵਾਰਾਂ ਦੇ ਮਸਲੇ ਹੱਲ ਕਰ ਦਿੱਤੇ ਜਾਣਗੇ। ਇਸ ਮੌਕੇ ਵਿਸ਼ਵਕਰਮਾ ਦਿਵਸ ‘ਤੇ ਉਨ੍ਹਾਂ ਕਿਹਾ ਕਿ ਸਰਕਾਰ ਆਉਣ ‘ਤੇ ਲੁਧਿਆਣਾ ਵਿਚ ਇਕ ਵੱਡਾ ਵਿਸ਼ਵਕਰਮਾ ਸਕਿਲ ਸੈਂਟਰ ਖੋਲ੍ਹਿਆ ਜਾਵੇਗਾ।
ਟੀਵੀ ਪੰਜਾਬ ਬਿਊਰੋ
Filed under

