ਕਰਜ਼ਈ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਮਾਨਸਾ : ਮਾਨਸਾ ਦੇ ਨੇੜਲੇ ਪਿੰਡ ਬੁਰਜ ਹਰੀਕਾ ਦੇ ਕਰਜ਼ੇ ਹੇਠ ਦੱਬੇ ਇਕ ਨੌਜਵਾਨ ਕਿਸਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਨੌਜਵਾਨ ਕਿਸਾਨ ਦੀ ਪਛਾਣ ਰੁਲਦੂ ਸਿੰਘ ਗੋਰਾ ਵਜੋਂ ਹੋਈ ਹੈ। 26 ਸਾਲਾ ਨੌਜਵਾਨ ਕਿਸਾਨ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ।

ਇਸ ਕਿਸਾਨ ਦੀ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋ ਗਈ ਸੀ, ਜਿਸ ਕਰ ਕੇ ਉਹ ਪ੍ਰੇਸ਼ਾਨ ਰਹਿੰਦਾ ਸੀ। ਇਸ ਪ੍ਰੇਸ਼ਾਨੀ ਦੇ ਚਲਦਿਆਂ ਅੱਜ ਉਸ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।

ਕਿਸਾਨ ਆਗੂਆਂ ਨੇ ਰੁਲਦੂ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਨਰਮੇ ਦੀ ਫਸਲ ਦੇ ਖ਼ਰਾਬੇ ਦਾ ਯੋਗ ਮੁਆਵਜ਼ਾ ਦਿੱਤਾ ਜਾਵੇ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਖੁਦਕੁਸ਼ੀਆਂ ਦਾ ਰਾਹ ਛੱਡ ਕੇ ਸੰਘਰਸ਼ ਦੇ ਰਾਹ ਪਿਆ ਜਾਵੇ।

ਮਾਮੂਲੀ ਲੜਾਈ ਤੋਂ ਨੌਜਵਾਨ ਦਾ ਕਤਲ

ਅੰਮ੍ਰਿਤਸਰ : ਪੁਲਿਸ ਥਾਣਾ ਸੁਲਤਾਨਵਿੰਡ ਦੇ ਅਧੀਨ ਆਉਂਦੇ ਇਲਾਕੇ ਭਾਈ ਮੰਝ ਸਾਹਿਬ ਰੋਡ ਕੋਟ ਮਿੱਤ ਸਿੰਘ ਸੁਲਤਾਨਵਿੰਡ ਵਿਖੇ ਹੋਈ ਲੜਾਈ ਦੌਰਾਨ ਇਕ ਵਿਅਕਤੀ ਦੇ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਜੋਰੂ ਪੁੱਤਰ ਰਣਜੀਤ ਸਿੰਘ ਵਾਸੀ ਭਾਈ ਮੰਝ ਸਾਹਿਬ ਰੋਡ ਬੀਤੀ ਰਾਤ ਆਪਣੇ ਗੁਆਂਢ ਗਿਆ ਸੀ ਜਿੱਥੇ ਉਸ ਦੀ ਕੁੱਝ ਵਿਅਕਤੀਆਂ ਨਾਲ ਲੜਾਈ ਹੋ ਗਈ।

ਇਸ ਲੜਾਈ ਦੌਰਾਨ ਜੋਰੂ ਦੀ ਮੌਕੇ ‘ਤੇ ਮੌਤ ਹੋ ਗਈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਟੀਵੀ ਪੰਜਾਬ ਬਿਊਰੋ