● On air now · ਟੀਵੀ ਪੰਜਾਬ

Punjabi News · Since 2013

Breaking

ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਨਹੀਂ ਰਹੇ

ਅੰਮ੍ਰਿਤਸਰ : ਸੰਗੀਤ ਜਗਤ ਲਈ ਇਹ ਖ਼ਬਰ ਬੇਹੱਦ ਦੁਖਦਾਈ ਹੈ ਕਿ ਲੰਬੀ ਹੇਕ ਵਾਲੀ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਹੁਣ ਇਸ ਦੁਨੀਆ ਵਿਚ ਨਹੀਂ ਰਹੇ। ਉਹ ਕਰੀਬ 77 ਵਰ੍ਹਿਆਂ ਦੇ ਸਨ ਅਤੇ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।…


ਅੰਮ੍ਰਿਤਸਰ : ਸੰਗੀਤ ਜਗਤ ਲਈ ਇਹ ਖ਼ਬਰ ਬੇਹੱਦ ਦੁਖਦਾਈ ਹੈ ਕਿ ਲੰਬੀ ਹੇਕ ਵਾਲੀ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਹੁਣ ਇਸ ਦੁਨੀਆ ਵਿਚ ਨਹੀਂ ਰਹੇ। ਉਹ ਕਰੀਬ 77 ਵਰ੍ਹਿਆਂ ਦੇ ਸਨ ਅਤੇ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।

ਜ਼ਿਕਰਯੋਗ ਹੈ ਕਿ ਕਈ ਰਾਸ਼ਟਰੀ -ਅੰਤਰਰਾਸ਼ਟਰੀ ਮਾਣ ਸਨਮਾਨ ਉਨ੍ਹਾਂ ਨੂੰ ਮਿਲ ਚੁੱਕੇ ਸਨ, ਗੁਰਮੀਤ ਬਾਵਾ ਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼੍ਰੋਮਣੀ ਐਵਾਰਡ ਨਾਲ ਨਿਵਾਜਿਆ ਗਿਆ ਸੀ। ਗੁਰਮੀਤ ਬਾਵਾ ਜੁਗਨੀ ਨੂੰ ਮਸ਼ਹੂਰ ਕਰਨ ਵਾਲੀ ਅਤੇ ਦੂਰਦਰਸ਼ਨ ਤੇ ਗਾਉਣ ਵਾਲੀ ਪਹਿਲੀ ਗਾਇਕਾ ਹੈ।

ਉਸ ਨੂੰ ਭਾਰਤੀ ਸੰਗੀਤ ਨਾਟਕ ਅਕਾਦਮੀ ਵੱਲੋਂ ‘ਰਾਸ਼ਟਰਪਤੀ ਪੁਰਸਕਾਰ’ਅਤੇ ਪੰਜਾਬ ਕਲਾ ਪ੍ਰੀਸ਼ਦ ਵੱਲੋਂ ‘ਪੰਜਾਬ ਗੌਰਵ’ ਪੁਰਸਕਾਰ ਵੀ ਮਿਲ ਚੁੱਕੇ ਹੈ। ਲੋਕ ਗਾਇਕੀ ਵਿਚ 45 ਸੈਕਿੰਡ ਦੀ ਲੰਬੀ ਹੇਕ ਲਾਉਣ ਦਾ ਰਿਕਾਰਡ ਉਨ੍ਹਾਂ ਦੇ ਨਾਂਅ ਸੀ। ਗੁਰਮੀਤ ਬਾਵਾ ਦੇ ਸਦੀਵੀ ਵਿਛੋੜਾ ਦੇ ਜਾਣ ਨਾਲ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਹੈ।

ਟੀਵੀ ਪੰਜਾਬ ਬਿਊਰੋ


Filed under