ਤਿੰਨ ਖੇਤੀ ਕਾਨੂੰਨ ਰੱਦ ਕਰਨ ਵਾਲੇ ਬਿੱਲ ਨੂੰ ਕੈਬਨਿਟ ‘ਚ ਮਨਜ਼ੂਰੀ

ਨਵੀਂ ਦਿੱਲੀ : ਕੇਂਦਰੀ ਮੰਤਰੀ ਮੰਡਲ ਵਲੋਂ ਅੱਜ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਨੂੰ ਕੈਬਨਿਟ ‘ਚ ਮਨਜ਼ੂਰੀ ਮਿਲ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਗੁਰਪੁਰਬ ਮੌਕੇ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਘੋਸ਼ਣਾ ਕੀਤੀ ਸੀ। ਕੈਬਨਿਟ ਦੀ ਮੋਹਰ ਤੋਂ ਬਾਅਦ ਇਹ ਬਿੱਲ 29 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸੈਸ਼ਨ ‘ਚ ਪੇਸ਼ ਕੀਤਾ ਜਾ ਸਕਦਾ ਹੈ।

ਕੋਰੋਨਾ ਦੇ 9 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ
ਸਿਹਤ ਮੰਤਰਾਲੇ ਦੇ ਅਨੁਸਾਰ, ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 9,283 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਇਸਦੇ ਨਾਲ ਹੀ 10,949 ਕੇਸਾਂ ਦੀ ਰਿਕਵਰੀ ਹੋਈ ਹੈ ਅਤੇ 437 ਲੋਕਾਂ ਦੀ ਮੌਤ ਦੀ ਰਿਪੋਰਟ ਦਰਜ ਕੀਤੀ ਗਈ ਹੈ।

ਕੋਵੈਕਸੀਨ 50 ਪ੍ਰਤੀਸ਼ਤ ਪ੍ਰਭਾਵਸ਼ਾਲੀ
ਹਾਲ ਹੀ ਵਿਚ ਦਿ ਲੈਂਸੇਟ ਵਿਚ ਪ੍ਰਕਾਸ਼ਿਤ ਅਧਿਐਨ ਨੇ ਦਿਖਾਇਆ ਹੈ ਕਿ ਕੋਵੈਕਸੀਨ ਦੀਆਂ ਦੋ ਖੁਰਾਕਾਂ ਲੱਛਣਾਂ ਵਾਲੇ ਕੋਵਿਡ-19 ਦੇ ਵਿਰੁਧ 50 ਫੀਸਦੀ ਪ੍ਰਭਾਵੀ ਹਨ ਅਤੇ ਸੁਰੱਖਿਆ ਸੰਬੰਧੀ ਕੋਈ ਗੰਭੀਰ ਚਿੰਤਾਵਾਂ ਵੀ ਨਹੀਂ ਹਨ। ਜ਼ਿਕਰਯੋਗ ਹੀ ਕਿ ਕੋਵੈਕਸੀਨ ਦੀਆਂ ਦੋ ਖੁਰਾਕਾਂ ਦਿ ਲੈਂਸੇਟ ਇਨਫੈਕਟੀਅਸ ਡਿਜ਼ੀਜ਼ ਜਰਨਲ ਵਿਚ ਪ੍ਰਕਾਸ਼ਿਤ ਭਾਰਤ ਦੇ ਸਵਦੇਸ਼ੀ ਕੋਵਿਡ-19 ਵੈਕਸੀਨ ਦੇ ਪਹਿਲੇ ਅਸਲ-ਵਿਸ਼ਵ ਮੁਲਾਂਕਣ ਦੇ ਅਨੁਸਾਰ, ਲੱਛਣਾਂ ਵਾਲੀ ਬਿਮਾਰੀ ਦੇ ਵਿਰੁੱਧ 50 ਪ੍ਰਤੀਸ਼ਤ ਪ੍ਰਭਾਵਸ਼ਾਲੀ ਹਨ।

ਹਵਾ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਲਾਈ ਫਿਟਕਾਰ
ਦਿੱਲੀ – ਐਨ. ਸੀ. ਆਰ. ‘ਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਸੁਪਰੀਮ ਕੋਰਟ ਨੇ ਕੇਂਦਰ ਨੂੰ ਕਿਹਾ ਕਿ ਜਦੋਂ ਮੌਸਮ ਗੰਭੀਰ ਹੋ ਜਾਂਦਾ ਹੈ ਤਾਂ ਉਪਾਅ ਕੀਤੇ ਜਾਂਦੇ ਹਨ। ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਉਪਾਅ ਕੀਤੇ ਜਾਣੇ ਚਾਹੀਦੇ ਹਨ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਇਹ ਰਾਸ਼ਟਰੀ ਰਾਜਧਾਨੀ ਹੈ ਅਤੇ ਅਸੀਂ ਦੁਨੀਆ ਨੂੰ ਕਿਹੜੇ ਸੰਕੇਤ ਭੇਜ ਰਹੇ ਹਾਂ।

ਹਵਾ ਪ੍ਰਦੂਸ਼ਣ ਮਾਮਲੇ ‘ਚ ਅਗਲੀ ਸੁਣਵਾਈ 29 ਨਵੰਬਰ ਨੂੰ
ਸੁਪਰੀਮ ਕੋਰਟ ਨੇ ਕੇਂਦਰ ਨੂੰ ਅਗਲੇ ਦੋ-ਤਿੰਨ ਦਿਨਾਂ ਤੱਕ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਉਪਾਅ ਜਾਰੀ ਰੱਖਣ ਲਈ ਕਿਹਾ ਹੈ। ਇਸ ਦੌਰਾਨ ਜੇਕਰ ਪ੍ਰਦੂਸ਼ਣ ਦਾ ਪੱਧਰ 100 ਹੋ ਜਾਂਦਾ ਹੈ ਤਾਂ ਕੁਝ ਪਾਬੰਦੀਆਂ ਹਟਾਈਆਂ ਜਾ ਸਕਦੀਆਂ ਹਨ। ਇਸ ਨਾਲ ਹੀ ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਦੇ ਕਾਰਨ ਇਸ ਮਾਮਲੇ ਦੀ ਸੁਣਵਾਈ ਜਾਰੀ ਰਹੇਗੀ। ਹੁਣ ਇਸ ਮਾਮਲੇ ‘ਚ ਅਗਲੀ ਸੁਣਵਾਈ 29 ਨਵੰਬਰ ਨੂੰ ਹੋਵੇਗੀ।

ਟੀਵੀ ਪੰਜਾਬ ਬਿਊਰੋ