ਜਥੇਦਾਰ ਕੁਲਦੀਪ ਸਿੰਘ ਵਡਾਲਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ

ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਅੱਜ ਤਿੰਨ ਨਾਮਵਰ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ ਹਨ।

ਇਨ੍ਹਾਂ ਸ਼ਖ਼ਸੀਅਤਾਂ ਵਿਚ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕੁਲਦੀਪ ਸਿੰਘ ਵਡਾਲਾ, ਸੰਤ ਦੀਦਾਰ ਸਿੰਘ ਹਰਖੋਵਾਲ ਅਤੇ ਸੰਤ ਬਾਬਾ ਰਾਮ ਸਿੰਘ ਸੀਂਘੜਾ ਨਾਨਕਸਰ ਕਰਨਾਲ ਵਾਲਿਆਂ ਦੀਆਂ ਤਸਵੀਰਾਂ ਸ਼ਾਮਿਲ ਹਨ।

ਸੰਖੇਪ ਧਾਰਮਿਕ ਸਮਾਗਮ ਉਪਰੰਤ ਇਨ੍ਹਾਂ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਤੇ ਹੋਰ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਵਲੋਂ ਅਦਾ ਕੀਤੀ ਗਈ।

ਪੰਜਾਬ ਨੂੰ ਕਰਜ਼ਈ ਕਰਨ ‘ਚ ਕਾਂਗਰਸ ਤੇ ਅਕਾਲੀ ਜ਼ਿੰਮੇਵਾਰ : ਸਿਸੋਦੀਆ

ਸ਼ਹੀਦ – ਏ – ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦਾਂ ਦੇ ਸਮਾਰਕ ‘ਤੇ ਸਿਜਦਾ ਕਰਨ ਪੁੱਜੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਖਿਆ ਕਿ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।

ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਅਨੇਕਾਂ ਕੁਰਬਾਨੀਆਂ ਕੀਤੀਆਂ ਪਰ ਦੇਸ਼ ਅਜੇ ਸ਼ਹੀਦਾਂ ਦੇ ਸੁਪਨਿਆਂ ਤੋਂ ਅਧੂਰਾ ਰਹਿ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਕਰਜ਼ਈ ਕਰਨ ‘ਚ ਕਾਂਗਰਸ ਤੇ ਅਕਾਲੀ ਜ਼ਿੰਮੇਵਾਰ ਹਨ ਜਿਨ੍ਹਾਂ ਨੇ ਲੰਬਾ ਸਮਾਂ ਪੰਜਾਬ ‘ਤੇ ਰਾਜ ਕੀਤਾ ਪਰ ਪੰਜਾਬ ਨੂੰ ਆਰਥਕ ਤੌਰ ‘ਤੇ ਮਜ਼ਬੂਤ ਨਾ ਕਰ ਸਕੇ।

ਟੀਵੀ ਪੰਜਾਬ ਬਿਊਰੋ