ਦਸੰਬਰ ਦੇ ਪਹਿਲੇ ਦਿਨ ਹੀ ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ

ਨਵੀਂ ਦਿੱਲੀ : ਦਸੰਬਰ ਦੇ ਪਹਿਲੇ ਦਿਨ ਹੀ ਪੈਟਰੋਲੀਅਮ ਕੰਪਨੀਆਂ ਨੇ ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ ਦਿੱਤਾ ਹੈ। ਦੇਸ਼ ਵਿਚ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿਚ 100 ਰੁਪਏ ਤਕ ਭਾਰੀ ਵਾਧਾ ਕਰ ਦਿੱਤਾ ਗਿਆ ਹੈ। ਇਸ ਨਾਲ ਰੈਸਟੋਮੈਂਟ ਦਾ ਖਾਣਾ ਪੀਣਾ ਮਹਿੰਗਾ ਹੋ ਸਕਦਾ ਹੈ।

ਇਸ ਵਾਧੇ ਨਾਲ ਹੁਣ ਦਿੱਲੀ ਵਿਚ 19 ਕਿਲੋ ਵਾਲਾ ਕਮਰਸ਼ੀਅਲ ਸਿਲੰਡਰ 2101 ਰੁਪਏ ਹੋ ਗਿਆ ਹੈ। ਨਵੰਬਰ ਮਹੀਨੇ ਵਿਚ ਕੀਮਤ 2000.50 ਰੁਪਏ ਸੀ। ਹਾਲਾਂਕਿ ਘਰੇਲੂ ਇਸਤੇਮਾਲ ਹੋਣ ਵਾਲੇ 14.2 ਕਿਲੋਗ੍ਰਾਮ ਦੇ ਰਸੋਈ ਗੈਸ ਦੀ ਕੀਮਤ ਵਿਚ ਅਜੇ ਕੋਈ ਵਾਧਾ ਨਹੀਂ ਕੀਤਾ ਗਿਆ ਹੈ।

ਇਸ ਲਈ ਕੁਝ ਰਾਹਤ ਦੀ ਗੱਲ ਹੈ। ਕਮਰਸ਼ੀਅਲ ਸਿਲੰਡਰ ਦੇ ਮਹਿੰਗਾ ਹੋਣ ਨਾਲ ਰੈਸਟੋਰੈਂਟ ਮਾਲਕਾਂ ’ਤੇ ਬੋਝ ਵਧਦਾ ਹੈ ਅਤੇ ਉਹ ਇਸ ਦਾ ਅਸਰ ਗਾਹਕਾਂ ’ਤੇ ਪਾਉਣਗੇ ਇਸ ਨਾਲ ਰੈਸਟੋਰੈਂਟ ਦਾ ਖਾਣਾ-ਪੀਣਾ ਮਹਿੰਗਾ ਹੋ ਸਕਦਾ ਹੈ।

ਗੌਰਤਲਬ ਹੈ ਕਿ ਘਰੇਲੂ ਇਸਤੇਮਾਲ ਹੋਣ ਵਾਲੇ ਰਸੋਈ ਗੈਸ ਅਤੇ ਕਮਰਸ਼ੀਅਲ ਸਿਲੰਡਰ ਦੋਵਾਂ ਦੀਆਂ ਕੀਮਤਾਂ ਕਾਫੀ ਉਚਾਈ ’ਤੇ ਹਨ। ਕਈ ਸਿਆਸੀ ਲੋਕਾਂ ਦਾ ਕਹਿਣਾ ਸੀ ਕਿ ਐਕਸਾਈਜ਼ ਡਿਊਟੀ ਦੀਆਂ ਕੀਮਤਾਂ ਨਾਲ ਪੈਟਰੋਲ ਅਤੇ ਡੀਜ਼ਲ ਦੋਵੇਂ ਕੀਮਤਾਂ ਘੱਟ ਹੋਈਆਂ ਹਨ ਪਰ ਹੁਣ ਮੋਦੀ ਸਰਕਾਰ ਨੂੰ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਐਲਪੀਜੀ ਸਿਲੰਡਰ ਦੀ ਕੀਮਤ ਵੀ ਘੱਟ ਕੀਤੀ ਜਾਵੇ।

ਲੋਕਾਂ ਨੂੰ ਉਮੀਦ ਸੀ ਕਿ ਯੂਪੀ, ਪੰਜਾਬ ਸਣੇ 5 ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸਰਕਾਰ ਕੁਝ ਰਾਹਤ ਦੇਵੇਗੀ ਪਰ ਕੰਪਨੀਆਂ ਨੇ ਤਾਂ ਉਲਟਾ ਕੀਮਤਾਂ ਵਧਾ ਦਿੱਤੀਆਂ ਹਨ। ਕਮਰੀਸ਼ਲ ਸਿਲੰਡਰ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ।

ਪਿਛਲੇ ਮਹੀਨੇ ਵੀ ਇਸ ਵਿਚ 266 ਰੁਪਏ ਦਾ ਵਾਧਾ ਕੀਤਾ ਗਿਆ ਸੀ। ਇਸ ਵਾਧੇ ਦੇ ਨਾਲ ਹੁਣ ਦਿੱਲੀ ਵਿਚ 19 ਕਿਲੋ ਵਾਲਾ ਕਮਰਸ਼ੀਅਲ ਸਿਲੰਡਰ 2101 ਰੁਪਏ ਦਾ ਹੋ ਗਿਆ ਹੈ। ਕੋਲਕਾਤਾ ਵਿਚ ਇਹ 2177 ਰੁਪਏ, ਮੁੰਬਈ ਵਿਚ 2051 ਰੁਪਏ ਅਤੇ ਚੇਨਈ ਵਿਚ ਇਸ ਦੀ ਕੀਮਤ 2234 ਰੁਪਏ ਹੋ ਗਈ ਹੈ। ਹਾਲਾਂਕਿ ਘਰੇਲੂ ਗੈਸ ਦੀਆਂ ਕੀਮਤਾਂ ਅਜੇ ਨਾ ਵਧਾ ਕੇ ਤੇਲ ਕੰਪਨੀਆਂ ਨੇ ਕੁਝ ਰਾਹਤ ਦਿੱਤੀ ਹੈ ਪਰ ਬਾਅਦ ਵਿਚ ਇਨ੍ਹਾਂ ਨੂੰ ਵੀ ਵਧਾਇਆ ਜਾ ਸਕਦਾ ਹੈ।

ਟੀਵੀ ਪੰਜਾਬ ਬਿਊਰੋ