● On air now · ਟੀਵੀ ਪੰਜਾਬ

Punjabi News · Since 2013

Breaking

ਸਿੱਧੂ ਦੀ ਕਾਂਗਰਸ ਨੂੰ ਝਟਕਾ,ਭਾਜਪਾ ‘ਚ ਸ਼ਾਮਿਲ ਹੋਏ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ

ਦਿੱਲੀ- ਖੇਤੀ ਕਨੂੰਨ ਰੱਦ ਹੋਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਹੈਰਾਨੀਜਨਕ ਤਰੀਕੇ ਨਾਲ ਹਰਕਤ ਚ ਆ ਰਹੀ ਹੈ.ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਗੁਰੂ ਹਰਸਹਾਏ ਤੋਂ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਭਾਜਪਾ ‘ਚ ਸ਼ਾਮਿਲ ਹੋ ਗਏ ਹਨ.ਨਵੀਂ ਦਿੱਲੀ ਚ ਪਾਰਟੀ…


ਦਿੱਲੀ- ਖੇਤੀ ਕਨੂੰਨ ਰੱਦ ਹੋਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਹੈਰਾਨੀਜਨਕ ਤਰੀਕੇ ਨਾਲ ਹਰਕਤ ਚ ਆ ਰਹੀ ਹੈ.ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਗੁਰੂ ਹਰਸਹਾਏ ਤੋਂ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਭਾਜਪਾ ‘ਚ ਸ਼ਾਮਿਲ ਹੋ ਗਏ ਹਨ.ਨਵੀਂ ਦਿੱਲੀ ਚ ਪਾਰਟੀ ਦੇ ਪੰਜਾਬ ਪ੍ਰਭਾਰੀ ਦੁਸ਼ਯੰਤ ਗੌਤਮ,ਚੋਣ ਪ੍ਰਭਾਰੀ ਅਤੇ ਕੇਂਦਰੀ ਗਜਿੰਦਰ ਸਿੰਘ ਸ਼ੇਖਾਵਤ ਅਤੇ ਮੰਤਰੀ ਸੋਮ ਪ੍ਰਕਾਸ਼ ਨੇ ਰਾਣਾ ਸੋਢੀ ਦਾ ਪਾਰਟੀ ਚ ਸਵਾਗਤ ਕੀਤਾ.ਰਾਣਾ ਸੋਢੀ ਕੈਪਟਨ ਅਮਰਿੰਦਰ ਸਿੰਘ ਦੇ ਬੇਹਦ ਕਰੀਬੀ ਮੰਨੇ ਜਾਂਦੇ ਰਹੇ ਹਨ.ਸੋਢੀ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਦੀ ਥਾਂ ਭਾਜਪਾ ਨੂੰ ਚੁਣ ਕੇ ਸੱਭ ਨੂੰ ਹੈਰਾਨ ਕੀਤਾ ਹੈ.ਭਾਜਪਾ ਨੇ ਦਾਅਵਾ ਕੀਤਾ ਹੈ ਕੀ ਬਹੁਤ ਜਲਦ ਕਾਂਗਰਸ ੳਤੇ ਅਕਾਲੀ ਦਲ ਦੇ ਕਈ ਵੱਡੇ ਚਿਹਰੇ ਭਾਜਪਾ ਦੇ ਬੇੜੇ ਚ ਸ਼ਾਮਿਲ ਹੋਣਗੇ.


Filed under