ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਲੜਨ ਲਈ ਕਿਸਾਨ ਜੱਥੇਬੰਦੀਆਂ ਵੱਲੋਂ ਬਣਾਈ ਗਈ ‘ਸੰਯੁਕਤ ਕਿਸਾਨ ਮੋਰਚਾ’ ਪਾਰਟੀ ਨੂੰ ਵੱਡਾ ਝੱਟਕਾ ਲੱਗਾ ਹੈ।ਪਾਰਟੀ ਨੂੰ ਚੋਣ ਕਮਿਸ਼ਨ ਵੱਲ਼ੋਂ ਮਾਨਤਾਂ ਨਹੀਂ ਦਿੱਤੀ ਗਈ ਅਤੇ ਨਾ ਹੀ ਕੋਈ ਅਜੇ ਤੱਕ ਚੋਣ ਨਿਸ਼ਾਨ ਦਿੱਤਾ ਗਿਆ ਹੈ। ਇਸ ਲਈ ‘ਸੰਯੁਕਤ ਕਿਸਾਨ ਮੋਰਚੇ’ ਦੇ ਸਾਰੇ ਉਮੀਦਵਾਰ ਹੁਣ ਅਜ਼ਾਦ ਤੌਰ ‘ਤੇ ਚੌਣਾਂ ਲੜਨਗੇ।ਦੱਸਣਯੋਗ ਹੈ ਕਿ ਅੱਜ ਪੰਜਾਬ ‘ਚ ਨਾਮਜ਼ਦੀਆਂ ਭਰਨ ਦਾ ਆਖਰੀ ਦਿਨ ਹੈ, ਜਿਸ ਤਹਿਤ ਇਹ ਫੈਸਲਾ ਲਿਆ ਗਿਆ ਹੈ।
ਦੱਸਣਯੋਗ ਹੈ ਕਿ ਪੰਜਾਬ ਦੀਆਂ 22 ਕਿਸਾਨ ਜੱਥੇਬੰਦਿਆਂ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਸੀ ਅਤੇ ਇਸ ਦੇ ਲਈ ‘ਸੰਯੁਕਤ ਕਿਸਾਨ ਮੋਰਚਾ’ ਨਾਂ ਦੀ ਪਾਰਟੀ ਬਣਾਈ ਗਈ ਸੀ ਪਰ ਹੁਣ ਪਾਰਟੀ ਦੀ ਰਜਿਸਟ੍ਰੇਸ਼ਨ ਨਾ ਹੋਣ ਦੇ ਕਾਰਨ ਸੰਯੁਕਤ ਸਮਾਜ ਮੋਰਚਾ ਆਜ਼ਾਦ ਤੌਰ ‘ਤੇ ਚੋਣ ਮੈਦਾਨ ‘ਚ ਉਤਰੇਗਾ।
ਇਹ ਵੀ ਦੱਸ ਦਈਏ ਕਿ ਇਸ ਮੋਰਚੇ ਦੇ ਆਗੂਆਂ ਦੀ ਲਗਾਤਾਰ ਕੋਸ਼ਿਸ਼ ਜਾਰੀ ਸੀ ਕਿ ਪਾਰਟੀ ਨੂੰ ਚੋਣ ਨਿਸ਼ਾਨ ਮਿਲ ਜਾਵੇ ਪਰ ਇਸ ਦੇ ਬਾਵਜੂਦ ਵੀ ਪਾਰਟੀ ਦੀ ਰਜਿਸਟ੍ਰੇਸ਼ਨ ਨਹੀਂ ਹੋ ਸਕੀ।ਇਸ ਬਾਰੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਨੇ ਉਨ੍ਹਾਂ ਦੀ ਪਾਰਟੀ ਦੀ ਰਜ਼ਿਸਟ੍ਰੇਸ਼ਨ ਨਹੀਂ ਹੋਣ ਦਿੱਤੀ।