ਨਵੀਂ ਦਿੱਲੀ- ਜਿਵੇਂ ਕਿ ਟੀ.ਵੀ ਪੰਜਾਬ ਨੇ ਆਪਣੇ ਪਾਠਕਾਂ ਨੂੰ ਪਹਿਲਾਂ ਹੀ ਦਸ ਦਿੱਤਾ ਸੀ ,ਠੀਕ ਉਸੇ ਤਰ੍ਹਾਂ ਮੁੱਖ ਮੰਤਰੀ ਮਾਨ ਵਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਕੇ ਸੂਬੇ ਦੇ ਵਿੱਤੀ ਹਾਲਾਤਾਂ ‘ਤੇ ਚਰਚਾ ਕੀਤੀ ਗਈ ਹੈ ।ਬਾਰਡਰ ਸਟੇਟ ਹੋਣ ਨਾਤੇ ਸੀ.ਐੱਮ ਮਾਨ ਵਲੋਂ ਕੌਮੀ ਸੁਰੱਖਿਆ ਦੇ ਮੁੱਦੇ ਵੀ ਮੋਦੀ ਅੱਗੇ ਰਖੇ ਗਏ । ਸੀ.ਐੱਮ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਤੋਂ ਪੰਜਾਬ ਲਈ ਇੱਕ ਲੱਖ ਕਰੋੜ ਦੇ ਪੈਕੇਜ ਦੀ ਮੰਗ ਕੀਤੀ ਹੈ ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸੂਬੇ ਦੇ ਮਾੜੇ ਹਾਲਾਤਾਂ ਨੂੰ ਲੈ ਕੇ ਪੀ.ਐੱਮ ਨਾਲ ਗੱਲਬਾਤ ਕੀਤੀ ਗਈ ਹੈ ।ਤਿੰਨ ਲੱਖ ਕਰੋੜ ਦੇ ਕਰਜ਼ੇ ਹੇਠ ਦਬੇ ਪੰਜਾਬ ਦੀ ਮੁੜ ਉਸਾਰੀ ਲਈ ਮਾਨ ਨੇ ਮੋਦੀ ਤੋਂ ਇਕ ਲੱਖ ਕਰੋੜ ਦੇ ਪੈਕੇਜ ਦੀ ਮੰਗ ਕੀਤੀ ਹੈ ।ਜਿਸਦੇ ਤਹਿਤ ਕੇਂਦਰ ਸਰਕਾਰ ਤੋਂ ਪ੍ਰਤੀ ਸਾਲ 50 ਹਜ਼ਾਰ ਕਰੋੜ ਦੇਣ ਦੀ ਗੱਲ ਕੀਤੀ ਗਈ ਹੈ ।
ਇਸ ਤੋਂ ਇਲਾਵਾ ਨੈਸ਼ਨਲ ਸਕਿਉਰਟੀ ਨੂੰ ਲੈ ਕੇ ਵੀ ਪੰਜਾਬ ਦੇ ਮੁੱਖ ਮੰਤਰੀ ਵਲੋਂ ਪ੍ਰਧਾਨ ਮੰਤਰੀ ਅੱਗੇ ਚਿੰਤਾ ਪ੍ਰਕਟਾਈ ਗਈ ।ਗੁਆਂਢੀ ਦੇਸ਼ ਪਾਕਿਸਤਾਨ ਵਲੋਂ ਆ ਰਹੇ ਡਰੋਨ ਅਤੇ ਸੰਭਾਵਿਤ ਖਤਰੇ ਨੂੰ ਲੈ ਕੇ ਦੋਹਾਂ ਨੇਤਾਵਾਂ ਵਿਚਕਾਰ ਗੰਭੀਰ ਚਰਚਾ ਹੋਈ ।ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸੀ.ਐੱਮ ਮਾਨ ਕਾਫੀ ਆਸਵੰਦ ਨਜ਼ਰ ਆਏ ।ਉਨ੍ਹਾਂ ਕਿਹਾ ਕਿ ਵੱਖ ਵੱਖ ਮੰਗਾ ਨੂੰ ਲੈ ਕੇ ਪ੍ਰਧਾਨ ਮੰਤਰੀ ਨੇ ਪੰਜਾਬ ਨੂੰ ਹਰਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਹੈ ।