ਸੈਲਾਨੀਆਂ ਲਈ ਖੁਸ਼ਖਬਰੀ! ਹੁਣ UAE ਤੋਂ ਭਾਰਤ ਆਉਣ ਵਾਲੇ ਸੈਲਾਨੀਆਂ ਨੂੰ ਮਿਲੇਗਾ ਇਹ ਫਾਇਦਾ, ਜਾਣੋ ਇੱਥੇ

UAE ਤੋਂ ਭਾਰਤ ਆਉਣ ਵਾਲੇ ਸੈਲਾਨੀਆਂ ਲਈ ਖੁਸ਼ਖਬਰੀ ਹੈ। ਹੁਣ ਇੱਥੋਂ ਭਾਰਤ ਆਉਣ ਵਾਲੇ ਯਾਤਰੀਆਂ ਨੂੰ RT-PCR ਟੈਸਟ ਨਹੀਂ ਕਰਵਾਉਣਾ ਪਵੇਗਾ। ਜੇਕਰ ਯੂਏਈ ਤੋਂ ਕੋਈ ਯਾਤਰੀ ਭਾਰਤ ਆ ਰਿਹਾ ਹੈ ਅਤੇ ਉਸ ਕੋਲ ਦੋਵੇਂ ਵੈਕਸੀਨ ਹਨ, ਤਾਂ ਉਸ ਨੂੰ ਕੋਵਿਡ-19 ਆਰਟੀ-ਪੀਸੀਆਰ ਟੈਸਟ ਕਰਵਾਉਣ ਦੀ ਲੋੜ ਨਹੀਂ ਹੋਵੇਗੀ।

ਨਵੀਂ ਯਾਤਰਾ ਗਾਈਡਲਾਈਨ ‘ਚ ਇਹ ਐਲਾਨ ਕੀਤਾ ਗਿਆ ਹੈ। ਜਿਸ ਦੇ ਅਨੁਸਾਰ, ਸੰਯੁਕਤ ਅਰਬ ਅਮੀਰਾਤ (ਯੂਏਈ) ਤੋਂ ਭਾਰਤ ਆਉਣ ਵਾਲੇ ਪੂਰੀ ਤਰ੍ਹਾਂ ਟੀਕਾਕਰਨ ਵਾਲੇ ਯਾਤਰੀਆਂ ਨੂੰ ਹੁਣ ਕੋਵਿਡ ਪੀਸੀਆਰ ਟੈਸਟ ਕਰਵਾਉਣ ਦੀ ਲੋੜ ਨਹੀਂ ਹੋਵੇਗੀ। ਯੂਏਈ ਨੂੰ ਭਾਰਤ ਦੀ ਉਨ੍ਹਾਂ 108 ਦੇਸ਼ਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ ਜਿਨ੍ਹਾਂ ਦੇ ਟੀਕਾਕਰਨ ਅਨੁਸੂਚੀ ਦੇ ਮੁਕੰਮਲ ਹੋਣ ਦੇ ਸਰਟੀਫਿਕੇਟ ਨੂੰ ਮਾਨਤਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ, ਭਾਰਤ ਵਿੱਚ ਜਾਰੀ ਕੀਤੇ ਗਏ ਟੀਕਾਕਰਨ ਸਰਟੀਫਿਕੇਟ ਵਾਲੇ ਯਾਤਰੀਆਂ ਨੂੰ ਲਾਜ਼ਮੀ ਪ੍ਰੀ-ਟ੍ਰੈਵਲ ਪੀਸੀਆਰ ਟੈਸਟ ਤੋਂ ਛੋਟ ਦਿੱਤੀ ਗਈ ਸੀ।

ਪੂਰੀ ਤਰ੍ਹਾਂ ਟੀਕਾਕਰਨ ਵਾਲੇ ਯਾਤਰੀ ਹੁਣ ਏਅਰ ਸੁਵਿਧਾ ਪੋਰਟਲ ‘ਤੇ ਆਪਣਾ ਟੀਕਾਕਰਨ ਮੁਕੰਮਲ ਹੋਣ ਦਾ ਸਰਟੀਫਿਕੇਟ ਅਪਲੋਡ ਕਰ ਸਕਦੇ ਹਨ।