● On air now · ਟੀਵੀ ਪੰਜਾਬ

Punjabi News · Since 2013

Breaking

ਸਿੱਧੂ ਦੀ ਸਿਹਤ ਖਰਾਬ ! ਮੈਡੀਕਲ ਕਰਵਾਉਣ ਪੁੱਜੇ ਰਜਿੰਦਰਾ ਹਸਪਤਾਲ

ਪਟਿਆਲਾ – ਸਰਕਾਰੀ ਰਾਜਿੰਦਰਾ ਹਸਪਤਾਲ ‘ਚ ਮੈਡੀਕਲ ਕਰਾਉਣ ਲਈ ਨਵਜੋਤ ਸਿੰਘ ਸਿੱਧੂ ਪੁੱਜੇ ।ਦੱਸ ਦੇਈਏ ਕਿ ਰੋਡਰੇਜ ਦੇ ਮਾਮਲੇ ਵਿਚ ਕੇਂਦਰੀ ਜੇਲ੍ਹ ਵਿਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸਿਹਤ ਨੂੰ ਲੈ ਕੇ ਡਾਕਟਰਾਂ ਦਾ ਬੋਰਡ…


ਪਟਿਆਲਾ – ਸਰਕਾਰੀ ਰਾਜਿੰਦਰਾ ਹਸਪਤਾਲ ‘ਚ ਮੈਡੀਕਲ ਕਰਾਉਣ ਲਈ ਨਵਜੋਤ ਸਿੰਘ ਸਿੱਧੂ ਪੁੱਜੇ ।ਦੱਸ ਦੇਈਏ ਕਿ ਰੋਡਰੇਜ ਦੇ ਮਾਮਲੇ ਵਿਚ ਕੇਂਦਰੀ ਜੇਲ੍ਹ ਵਿਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸਿਹਤ ਨੂੰ ਲੈ ਕੇ ਡਾਕਟਰਾਂ ਦਾ ਬੋਰਡ ਸੋਮਵਾਰ ਨੂੰ ਅਦਾਲਤ ਵਿਚ ਉਨ੍ਹਾਂ ਦਾ ਡਾਈਟ ਪਲਾਨ ਪੇਸ਼ ਕਰੇਗਾ। ਬਚਾਅ ਪੱਖ ਦੇ ਵਕੀਲ ਐੱਚਪੀਐੱਸ ਵਰਮਾ ਨੇ ਅਪੀਲ ਦਾਇਰ ਕਰਕੇ ਸਿੱਧੂ ਦੀ ਸਿਹਤ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਭੋਜਨ ਦੇਣ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਅਦਾਲਤ ਨੇ ਜੇਲ੍ਹ ਦੇ ਅਧਿਕਾਰੀਆਂ ਨੂੰ ਪੱਤਰ ਲਿਖਿਆ ਸੀ। ਜਵਾਬ ਨਾ ਮਿਲਣ ‘ਤੇ ਅਦਾਲਤ ਨੇ ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨੂੰ ਡਾਕਟਰਾਂ ਦੇ ਬੋਰਡ ਤੋਂ ਡਾਈਟ ਪਲਾਨ ਬਣਾ ਕੇ ਪੇਸ਼ ਕਰਨ ਲਈ ਕਿਹਾ ਸੀ। ਐੱਚਪੀਐੱਸ ਵਰਮਾ ਨੇ ਕਿਹਾ ਕਿ ਡਾਈਟ ਪਲਾਨ ਪੇਸ਼ ਹੋਣ ਤੋਂ ਬਾਅਦ ਅਦਾਲਤ ਅਗਲੀ ਕਾਰਵਾਈ ਕਰੇਗੀ। ਸਿੱਧੂ ਨੂੰ ਲਿਵਰ ਦੀ ਸਮੱਸਿਆ ਹੈ ਅਤੇ ਉਨ੍ਹਾਂ ਦਾ ਖੂਨ ਵੀ ਗਾੜ੍ਹਾ ਹੈ।


Filed under