● On air now · ਟੀਵੀ ਪੰਜਾਬ

Punjabi News · Since 2013

Breaking

ਅਮਿਤ ਸ਼ਾਹ ਨੂੰ ਮਿਲਣਗੇ ਸਿੱਧੂ ਮੂਸੇਵਾਲਾ ਦੇ ਮਾਪੇ , ਚੰਡੀਗੜ੍ਹ ਹੋਏ ਰਵਾਨਾ

ਮਾਨਸਾ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੌਰੇ ‘ਤੇ ਚੰਡੀਗੜ੍ਹ ਆ ਰਹੇ ਨੇ । ਖਬਰ ਮਿਲੀ ਹੈ ਕਿ ਇਸ ਦੌਰਾਨ ਮ੍ਰਿਤਕ ਸਿੱਧੂ ਮੂਸੇਵਾਲਾ ਦਾ ਪਰਿਵਾਰ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰ ਸਕਦਾ ਹੈ ।ਇਸ ਤੋਂ ਪਹਿਲਾਂ ਪੀੜਤ ਪਰਿਵਾਰ…


ਮਾਨਸਾ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੌਰੇ ‘ਤੇ ਚੰਡੀਗੜ੍ਹ ਆ ਰਹੇ ਨੇ । ਖਬਰ ਮਿਲੀ ਹੈ ਕਿ ਇਸ ਦੌਰਾਨ ਮ੍ਰਿਤਕ ਸਿੱਧੂ ਮੂਸੇਵਾਲਾ ਦਾ ਪਰਿਵਾਰ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰ ਸਕਦਾ ਹੈ ।ਇਸ ਤੋਂ ਪਹਿਲਾਂ ਪੀੜਤ ਪਰਿਵਾਰ ਨੇ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਆਪਣੇ ਗਾਇਕ ਬੇਟੇ ਦੇ ਕਤਲ ਦੀ ਜਾਂਚ ਕੇਂਦਰੀ ਏਜੰਸੀ ਤੋ ਮੰਗ ਕੀਤੀ ਹੈ ।ਸੰਭਾਵਨਾ ਜਤਾਈ ਜਾ ਰਹੀ ਹੈ ਅੱਜ ਦੀ ਮੁਲਾਕਾਤ ਦੌਰਾਨ ਇਸੇ ਮੁੱਦੇ ‘ਤੇ ਚਰਚਾ ਹੋ ਸਕਦੀ ਹੈ ।ਸਿੱਧੂ ਮੂਸੇਵਾਲਾ ਦਾ ਪਰਿਵਾਰ ਭਾਜਪਾ ਨੇਤਾ ਨੂੰ ਮਿਲਣ ਲਈ ਪਿੰਡ ਮੂਸਾ ਤੋਂ ਚੰਡੀਗੜ੍ਹ ਲਈ ਰਵਾਨਾ ਹੋ ਗਏ ਹਨ ।

ਪਿਛਲੇ ਦਿਨੀ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਜਦੋਂ ਪੀੜਤ ਪਰਿਵਾਰ ਨਾਲ ਦੁੱਖ ਸਾਂਜਾ ਕਰਨ ਆਏ ਸਨ ,ਉਸ ਵੇਲੇ ਵੀ ਭਾਜਪਾ ਵਲੋਂ ਅਮਿਤ ਸ਼ਾਹ ਨਾਲ ਮੁਲਾਕਾਤ ਦਾ ਵਾਅਦਾ ਕੀਤਾ ਗਿਆ ਸੀ ।


Filed under