ਕਾਬੁਲ- ਭੂਚਾਲ ਨਾਲ ਅਫ਼ਗਾਨਿਸਤਾਨ ਦੀ ਧਰਤੀ ਹਿੱਲ ਗਈ। ਇੱਥੇ 6.1 ਤੀਬਰਤਾ ਦਾ ਭੂਚਾਲ ਆਇਆ। ਆਫਤ ਪ੍ਰਬੰਧਨ ਅਧਿਕਾਰੀਆਂ ਮੁਤਾਬਕ ਭੂਚਾਲ ਕਾਰਨ ਦੇਸ਼ ‘ਚ 255 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਜ਼ਖ਼ਮੀ ਹੋ ਗਏ ਹਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.1 ਮਾਪੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਆਫ਼ਤ ਪ੍ਰਬੰਧਨ ਅਧਿਕਾਰੀਆਂ ਵੱਲੋਂ ਪਾਰਕਿਕਾ ਵਿੱਚ ਇਸ ਭੂਚਾਲ ਵਿੱਚ ਜ਼ਿਆਦਾ ਨੁਕਸਾਨ ਹੋਇਆ ਹੈ। ਤਾਲਿਬਾਨ ਪ੍ਰਸ਼ਾਸਨ ਦੇ ਆਫ਼ਤ ਪ੍ਰਬੰਧਨ ਅਥਾਰਟੀ ਦੇ ਮੁਖੀ ਮੁਹੰਮਦ ਨਸੀਮ ਹੱਕਾਨੀ ਨੇ ਕਿਹਾ ਕਿ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਅਤੇ ਬਚਾਅ ਕਾਰਜ ਚੱਲ ਰਿਹਾ ਹੈ।
ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦਾ ਕੇਂਦਰ ਅਫ਼ਗ਼ਾਨਿਸਤਾਨ ਦੇ ਖੋਸਤ ਸ਼ਹਿਰ ਤੋਂ ਲਗਭਗ 44 ਕਿਲੋਮੀਟਰ ਦੂਰ ਸੀ ਅਤੇ ਇਹ 51 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਇਹ ਭੂਚਾਲ ਇੰਨਾ ਜ਼ਬਰਦਸਤ ਸੀ ਕਿ ਗੁਆਂਢੀ ਦੇਸ਼ ਪਾਕਿਸਤਾਨ ਦੇ ਲਾਹੌਰ, ਮੁਲਤਾਨ, ਕਵੇਟਾ ‘ਚ ਵੀ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਪਾਕਿਸਤਾਨ ਵਿੱਚ ਕਿਸੇ ਥਰਾਂ ਦੇ ਮਾਲੀ ਨੁਕਸਾਨ ਜਾਂ ਜਾਨੀ ਨੁਕਸਾਨ ਦੀ ਤੁਰੰਤ ਕੋਈ ਰਿਪੋਰਟ ਨਹੀਂ ਹੈ।