ਮਾਨ ਸਰਕਾਰ ਵਿੱਚ ਹਾਲ ਹੀ ਵਿੱਚ ਮੰਤਰੀ ਮੰਡਲ ਦਾ ਵਿਸਤਾਰ ਕੀਤਾ ਗਿਆ ਹੈ। ਜਿਸ ਵਿੱਚ ਪੰਜ ਨਵੇਂ ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਦੇ ਨਾਲ ਹੀ ਇਨ੍ਹਾਂ ਨਵੇਂ ਮੰਤਰੀਆਂ ਨੂੰ ਉਨ੍ਹਾਂ ਦੇ ਵਿਭਾਗ ਦਿੱਤੇ ਗਏ ਹਨ, ਨਾਲ ਹੀ ਪੁਰਾਣੇ ਮੰਤਰੀਆਂ ਦੇ ਵਿਭਾਗਾਂ ਵਿੱਚ ਵੀ ਬਦਲਾਅ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਸਭ ਤੋਂ ਪਹਿਲਾਂ ਤੁਹਾਨੂੰ ਦੱਸ ਦੇਈਏ ਕਿ ਨਵੇਂ ਚੁਣੇ ਗਏ ਮੰਤਰੀਆਂ ਵਿੱਚ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਨੂੰ ਲੋਕ ਸੰਪਰਕ ਵਿਭਾਗ, ਅਰਬਨ ਹਾਊਸਿੰਗ, ਇੰਦਰਬੀਰ ਸਿੰਘ ਨਿੱਝਰ ਨੂੰ ਲੋਕਲ ਬਾਡੀ, ਚੇਤਨ ਸਿੰਘ ਜੌੜੇਮਾਜਰਾ ਨੂੰ ਸਿਹਤ ਵਿਭਾਗ, ਫੌਜਾ ਸਿੰਘ ਨੂੰ ਫੂਡ ਪ੍ਰੋਸੈਸਿੰਗ ਅਤੇ ਅਨਮੋਲ ਗਗਨ ਮਾਨ ਨੂੰ ਸੱਭਿਆਚਾਰ ਵਿਭਾਗ ਨੂੰ ਦਿੱਤਾ ਗਿਆ। ਇਸ ਦੇ ਨਾਲ ਹੀ ਪੁਰਾਣੇ ਮੰਤਰੀਆਂ ਦੇ ਕਿਹੜੇ-ਕਿਹੜੇ ਵਿਭਾਗ ਬਦਲੇ, ਵੇਖੋ ਸੂਚੀ…
ਮੰਤਰੀ ਮੰਡਲ ਵਿਸਥਾਰ ਤੋਂ ਬਾਅਦ ਨਵੇਂ ਅਤੇ ਪੁਰਾਣੇ ਸਾਥੀਆਂ ਨੂੰ ਵਿਭਾਗਾਂ ਦੀ ਵੰਡ ਦੀ ਜਾਣਕਾਰੀ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ…
ਮੈਨੂੰ ਪੂਰਨ ਆਸ ਹੈ ਕੀ ਇਹ ਟੀਮ ਪੂਰੀ ਇਮਾਨਦਾਰੀ ਦੇ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰੇਗੀ ਅਤੇ ਰੰਗਲਾ ਪੰਜਾਬ ਬਨਾਉਣ ‘ਚ ਅਹਿਮ ਭੂਮਿਕਾ ਨਿਭਾਏਗੀ…
ਸਾਰਿਆਂ ਨੂੰ ਮੇਰੇ ਵੱਲੋਂ ਸ਼ੁਭਕਾਮਨਾਵਾਂ pic.twitter.com/Wa6Q2R4mEN— Bhagwant Mann (@BhagwantMann) July 5, 2022