ਅੰਮ੍ਰਿਤਸਰ: ਬਾਲੀਵੁੱਡ ਅਦਾਕਾਰ ਆਮਿਰ ਖਾਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਲਾਲ ਸਿੰਘ ਚੱਢਾ’ ਨੂੰ ਲੈ ਕੇ ਸੁਰਖੀਆਂ ‘ਚ ਹਨ। ਇਹ ਫਿਲਮ 11 ਅਗਸਤ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਲਈ ਕਲਾਕਾਰ ਇਸ ਦੀ ਪ੍ਰਮੋਸ਼ਨ ‘ਚ ਰੁੱਝੇ ਹੋਏ ਹਨ। ਇਸ ਵਿਚਕਾਰ ਅੱਜ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਆਮਿਰ ਖਾਨ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੀ ਪਵਿੱਤਰ ਧਰਤੀ ‘ਤੇ ਪਹੁੰਚੇ ਜਿਸ ਦੌਰਾਨ ਅੱਜ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਇਸ ਦੌਰਾਨ ਉਹਨਾਂ ਨੇ ਗੁਰੂ ਚਰਨਾਂ ‘ਚ ਹਾਜ਼ਰੀ ਲਗਾ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਮਿਲੀ ਜਾਣਕਾਰੀ ਦੇ ਮੁਤਾਬਕ ਆਮਿਰ ਖਾਨ ਦੀ ਇਹ ਫੇਰੀ ਪੂਰੀ ਤਰ੍ਹਾਂ ਗੁਪਤ ਰੱਖੀ ਗਈ ਸੀ। ਦੱਸ ਦਈਏ ਕਿ ਆਮਿਰ ਖਾਨ ਆਪਣੀ ਨਵੀਂ ਫਿਲਮ ਲੈ ਕੇ ਆ ਰਹੇ ਹਨ, ਜਿਸ ਦਾ ਨਾਮ ਹੈ ਲਾਲ ਸਿੰਘ ਚੱਢਾ। ਇਹ ਫਿਲਮ ਲਈ ਲੋਕਾਂ ‘ਚ ਕਾਫੀ ਉਤਸ਼ਾਹ ਹੈ। ਇਸ ਫ਼ਿਲਮ ਵਿੱਚ ਆਮਿਰ ਖ਼ਾਨ ਇੱਕ ਸਰਦਾਰ ਦਾ ਕਿਰਦਾਰ ਨਿਭਾਅ ਰਹੇ ਹਨ।
ਦਰਅਸਲ, ਆਮਿਰ ਖਾਨ ਅਤੇ ਕਰੀਨਾ ਕਪੂਰ ਦੀ ਫਿਲਮ ‘ਲਾਲ ਸਿੰਘ ਚੱਢਾ’ ਦਾ ਲੰਬੇ ਸਮੇਂ ਤੋਂ ਬਾਈਕਾਟ ਕੀਤਾ ਜਾ ਰਿਹਾ ਹੈ। ਹਾਲ ਹੀ ‘ਚ ਇਕ ਇੰਟਰਵਿਊ ਦੌਰਾਨ ਅਭਿਨੇਤਾ ਨੇ ਦੱਸਿਆ ਹੈ ਕਿ ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਉਹ ਕਾਫੀ ਬੇਚੈਨ ਹਨ ਅਤੇ ਰਾਤ ਨੂੰ ਸੌਂ ਨਹੀਂ ਪਾਉਂਦੇ ਹਨ। ਆਮਿਰ ਖਾਨ ਦੀ ਇਹ ਫਿਲਮ 11 ਅਗਸਤ ਨੂੰ ਰਿਲੀਜ਼ ਹੋ ਰਹੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਪਿਛਲੀ ਫਿਲਮ ਨੂੰ ਵੀ ਬਾਕਸ ਆਫਿਸ ‘ਤੇ ਖਾਸ ਪਸੰਦ ਨਹੀਂ ਕੀਤਾ ਗਿਆ ਸੀ।
“ਲਾਲ ਸਿੰਘ ਚੱਢਾ” ਵਿੱਚ ਕਰੀਨਾ ਕਪੂਰ ਖਾਨ, ਨਾਗਾ ਚੈਤੰਨਿਆ ਅਤੇ ਮੋਨਾ ਸਿੰਘ ਵੀ ਮੁੱਖ ਭੂਮਿਕਾਵਾਂ ਵਿੱਚ ਹਨ। ਇੱਕ ਸਮਾਗਮ ਦੌਰਾਨ ਆਮਿਰ ਖਾਨ ਨੇ ਦਰਸ਼ਕਾਂ ਨੂੰ ਫਿਲਮ ਦੇਖਣ ਲਈ ਸਿਨੇਮਾਘਰਾਂ ਵਿੱਚ ਆਉਣ ਦੀ ਆਪਣੀ ਅਪੀਲ ਨੂੰ ਦੁਹਰਾਇਆ ਅਤੇ ਕਿਹਾ ਕਿ ਇਹ ਕਈ ਸਾਲਾਂ ਦੀ ਮਿਹਨਤ ਦਾ ਫਲ ਹੈ। ਉਸ ਨੇ ਕਿਹਾ,”ਜੇਕਰ ਮੈਂ ਆਪਣੇ ਕਿਸੇ ਕੰਮ ਨਾਲ ਕਿਸੇ ਨੂੰ ਦੁੱਖ ਪਹੁੰਚਾਇਆ ਹੈ ਤਾਂ ਮੈਂ ਉਸ ਲਈ ਦੁਖੀ ਹਾਂ। ਮੈਂ ਕਿਸੇ ਨੂੰ ਦੁਖੀ ਨਹੀਂ ਕਰਨਾ ਚਾਹੁੰਦਾ।