● On air now · ਟੀਵੀ ਪੰਜਾਬ

Punjabi News · Since 2013

Breaking

ਨਿੱਜੀ ਹਸਪਤਾਲ ‘ਚ ਦਾਖਲ ਹੋ ਕੇ ਨੌਜਵਾਨ ਨੇ ਤੇਜ਼ਧਾਰ ਹਥਿਆਰਾਂ ਨਾਲ ਨਰਸ ਦਾ ਕੀਤਾ ਕਤਲ, ਦੋਸਤ ਜ਼ਖਮੀ

ਜਲੰਧਰ : ਪੰਜਾਬ ਦੇ ਜਲੰਧਰ ਸ਼ਹਿਰ ਤੋਂ ਇਕ ਦਰਦਨਾਕ ਖਬਰ ਸਾਹਮਣੇ ਆਈ ਹੈ। ਦਰਅਸਲ ਗ੍ਰੀਨ ਮਾਡਲ ਟਾਊਨ ਦੇ ਸੰਘਾ ਚੌਕ ਨੇੜੇ ਸਥਿਤ ਪਰਲ ਆਈਜ਼ ਅਤੇ ਮੈਟਰਨਿਟੀ ਹੋਮ ‘ਚ ਦੋ ਨਰਸਾਂ ‘ਤੇ ਜਾਨਲੇਵਾ ਹਮਲਾ ਕੀਤਾ ਗਿਆ। ਇਸ ਹਾਦਸੇ ‘ਚ ਇਕ ਨਰਸ…


ਜਲੰਧਰ : ਪੰਜਾਬ ਦੇ ਜਲੰਧਰ ਸ਼ਹਿਰ ਤੋਂ ਇਕ ਦਰਦਨਾਕ ਖਬਰ ਸਾਹਮਣੇ ਆਈ ਹੈ। ਦਰਅਸਲ ਗ੍ਰੀਨ ਮਾਡਲ ਟਾਊਨ ਦੇ ਸੰਘਾ ਚੌਕ ਨੇੜੇ ਸਥਿਤ ਪਰਲ ਆਈਜ਼ ਅਤੇ ਮੈਟਰਨਿਟੀ ਹੋਮ ‘ਚ ਦੋ ਨਰਸਾਂ ‘ਤੇ ਜਾਨਲੇਵਾ ਹਮਲਾ ਕੀਤਾ ਗਿਆ। ਇਸ ਹਾਦਸੇ ‘ਚ ਇਕ ਨਰਸ ਦੀ ਮੌਤ ਹੋ ਗਈ ਹੈ ਜਦਕਿ ਦੂਜੀ ਨਰਸ ਨੂੰ ਗੰਭੀਰ ਹਾਲਤ ‘ਚ ਘਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਕੁਝ ਅਣਪਛਾਤੇ ਲੋਕਾਂ ਨੇ ਨਰਸਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਨਰਸਾਂ ਦੀ ਪਛਾਣ ਬਲਜਿੰਦਰ ਕੌਰ ਵਾਸੀ ਬਿਆਸ ਅਤੇ ਫਗਵਾੜਾ ਦੀ ਰਹਿਣ ਵਾਲੀ ਜੋਤੀ ਵਜੋਂ ਹੋਈ ਹੈ। ਬਲਜਿੰਦਰ ਕੌਰ ਦੀ ਮੌਤ ਹੋ ਗਈ ਜਦਕਿ ਜੋਤੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਹਸਪਤਾਲ ਵਿੱਚ ਕੰਮ ਕਰ ਰਹੀ ਇੱਕ ਨਰਸ ਨੇ ਦੱਸਿਆ ਕਿ ਬੀਤੇ ਦਿਨ ਜੋਤੀ ਦੀ ਸਿਹਤ ਖ਼ਰਾਬ ਹੋਣ ਕਾਰਨ ਉਹ ਕੰਮ ਲਈ ਹੇਠਾਂ ਨਹੀਂ ਆਈ। 2 ਵਜੇ ਦੇ ਕਰੀਬ ਜਦੋਂ ਉਸ ਨੇ ਉਪਰ ਜਾ ਕੇ ਦੇਖਿਆ ਤਾਂ ਦੋਵੇਂ ਨਰਸਾਂ ਖੂਨ ਨਾਲ ਲੱਥਪੱਥ ਪਈਆਂ ਸਨ। ਹਸਪਤਾਲ ਦੇ ਸਟਾਫ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਉਥੇ ਬਲਜਿੰਦਰ ਨੂੰ ਮਰਿਆ ਕਰਾਰ ਦੇ ਦਿੱਤਾ ਗਿਆ।


Filed under