ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਰਤੀ ਜਨਤਾ ਪਾਰਟੀ ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਅਪਰੇਸ਼ਨ ਲੋਟਸ ਤਹਿਤ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ । ਇਸ ਦੌਰਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਲਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਕੋਲ ਪ੍ਰਚੰਡ ਬਹੁਮਤ ਹੈ।
ਭਾਜਪਾ ਦੇ ਆਗੂ ਨੇ ਕਿਹਾ ਕਿ 35 ਵਿਧਾਇਕਾਂ ਨੂੰ ਖਰੀਦ ਕੇ ਸਾਡੀ ਸਰਕਾਰ ਨਹੀਂ ਬਣਦੀ ਕਿਉਂਕਿ ਸਾਡੇ ਕੋਲ ਤਾਂ ਸ਼ਿਰਫ 2 ਹੀ ਵਿਧਾਇਕ ਹਨ | ਭਾਜਪਾ ਨੇ ਕਿਹਾ ਪੰਜਾਬ ਦੀ ‘ਆਪ’ ਸਰਕਾਰ ਸਿਆਸਤ ਕਰ ਕਰਕੇ ਮੁੱਦਿਆਂ ਤੋਂ ਭਟਕ ਰਹੀ ਹੈ | ਸ਼ਰਮਾ ਨੇ ਕਿਹਾ ਕਿ ਭਾਜਪਾ ਤੋਂ ਕੋਈ ਖ਼ਤਰਾ ਨਹੀਂ ਹੈ । ਉਨ੍ਹਾਂ ਨੇ ਪੰਜਾਬ ਦੀ ‘ਆਪ’ ਸਰਕਾਰਾਂ ਅਤੇ ਅਰਵਿੰਦ ਕੇਜਰੀਵਾਲ ‘ਤੇ ਜੰਮ ਕੇ ਨਿਸ਼ਾਨੇ ਸਾਧੇ। ਅਰਵਿੰਦ ਦੀ ਪੰਜਾਬ ਦੀ ਸੱਤਾ ‘ਤੇ ਕਾਫੀ ਸਮੇਂ ਤੋਂ ਨਜਰ ਸੀ, ਜਿਸਦੇ ਲਈ ਰਾਘਵ ਚੱਡਾ ਨੂੰ ਇੱਥੇ ਭੇਜਿਆ |