● On air now · ਟੀਵੀ ਪੰਜਾਬ

Punjabi News · Since 2013

Breaking

ਪੁਲਿਸ ਅਫਸਰ ਦੀ ਕਾਰ ‘ਚ IED ਲਗਾਉਣ ਵਾਲਾ ਮੁੱਖ ਸਾਜਿਸ਼ਕਰਤਾ ਕਾਬੂ

ਅੰਮ੍ਰਿਤਸਰ -ਅੰਮ੍ਰਿਤਸਰ ਸੀ.ਆਈ.ਏ ਸਟਾਫ ਦੇ ਅਫਸਰ ਦੀ ਕਾਰ ‘ਚ ਬੰਬ ਫਿੱਟ ਕਰਨ ਵਾਲੇ ਮੁੱਖ ਮੁਲਜ਼ਮ ਯੁਵਰਾਜ ਸੱਭਰਵਾਲ ਊਰਫ ਹਨੀ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰਨ ਚ ਸਫਲਤਾ ਹਾਸਿਲ ਕੀਤੀ ਹੈ । ਯੁਵਰਾਜ ਅੰਮ੍ਰਿਤਸਰ ਦਾ ਹੀ ਰਹਿਣ ਵਾਲਾ ਹੈ ਤੇ ਵਿਦੇਸ਼…


ਅੰਮ੍ਰਿਤਸਰ -ਅੰਮ੍ਰਿਤਸਰ ਸੀ.ਆਈ.ਏ ਸਟਾਫ ਦੇ ਅਫਸਰ ਦੀ ਕਾਰ ‘ਚ ਬੰਬ ਫਿੱਟ ਕਰਨ ਵਾਲੇ ਮੁੱਖ ਮੁਲਜ਼ਮ ਯੁਵਰਾਜ ਸੱਭਰਵਾਲ ਊਰਫ ਹਨੀ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰਨ ਚ ਸਫਲਤਾ ਹਾਸਿਲ ਕੀਤੀ ਹੈ । ਯੁਵਰਾਜ ਅੰਮ੍ਰਿਤਸਰ ਦਾ ਹੀ ਰਹਿਣ ਵਾਲਾ ਹੈ ਤੇ ਵਿਦੇਸ਼ ਬੈਠੇ ਗੈਂਗਸਟਰ ਲਖਬੀਰ ਲੰਡਾ ਲਈ ਕੰਮ ਕਰ ਰਿਹਾ ਸੀ। ਉਸ ਨੂੰ ਅੱਜ ਮੁਹਾਲੀ ਕੋਰਟ ‘ਚ ਹੀ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ ਚਾਰ ਦਿਨ ਦੇ ਰਿਮਾਂਡ ‘ਤੇ ਜੇਲ੍ਹ ਭੇਜ ਦਿੱਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਯੁਵਰਾਜ ਅੱਤਵਾਦੀ ਲੰਡਾ ਲਈ ਲੰਮੇ ਸਮੇਂ ਤੋਂ ਕੰਮ ਕਰ ਰਿਹਾ ਸੀ। ਇਹ ਸਰਹੱਦ ਰਾਹੀਂ ਆਰਡੀਐਕਸ ਮੰਗਵਾਉਣ ਤੇ ਹੋਰ ਸਾਥੀਆਂ ਤਕ ਪਹੁੰਚਾਉਣ ‘ਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਫਿਲਹਾਲ ਪੁਲਿਸ ਅਧਿਕਾਰੀ ਹਨੀ ਨੂੰ ਕਿੱਥੋਂ ਗ੍ਰਿਫਤਾਰ ਕੀਤਾ ਗਿਆ ਸੀ, ਇਸ ਬਾਰੇ ਹੋਰ ਜਾਣਕਾਰੀ ਸਾਂਝੀ ਨਹੀਂ ਕਰ ਰਹੇ ਹਨ ਪਰ ਜਲਦ ਹੀ ਡੀਜੀਪੀ ਇਸ ਮਾਮਲੇ ਵਿੱਚ ਆਪਣਾ ਬਿਆਨ ਜਾਰੀ ਕਰ ਸਕਦੇ ਹਨ।


Filed under