ਜਲੰਧਰ : ਤਿਉਹਾਰਾਂ ਦੇ ਸੀਜ਼ਨ ’ਚ ਪੰਜਾਬ ਵਾਸੀਆਂ ਨੂੰ ਇਕ ਵਾਰ ਫਿਰ ਤੋਂ ਮਹਿੰਗਾਈ ਦੀ ਮਾਰ ਪਈ ਹੈ। ਪੰਜਾਬ ’ਚ ਵੇਰਕਾ ਨੇ ਦੁੱਧ ਦੀਆਂ ਕੀਮਤਾਂ ’ਚ ਇਜਾਫ਼ਾ ਕੀਤਾ ਹੈ। ਇਹ ਇਜਾਫ਼ਾ ਪ੍ਰਤੀ ਕਿਲੋ 2 ਰੁਪਏ ਕੀਤਾ ਗਿਆ ਹੈ। ਨਵੇਂ ਵਧੇ ਰੇਟ 16 ਅਕਤੂਬਰ ਤੋਂ ਲਾਗੂ ਹੋਣਗੇ।
ਦੱਸ ਦੇਈਏ ਕਿ ਵੇਰਕਾ ਨੇ ਪਿਛਲੇ 4 ਮਹੀਨਿਆਂ ’ਚ ਦੁੱਧ ਦੇ ਭਾਅ ’ਚ 2 ਵਾਰ ਵਾਧਾ ਕੀਤਾ ਹੈ। ਇਹ ਪਿਛੇ ਦਲੀਲ ਦਿੱਤੀ ਜਾ ਰਹੀ ਹੈ ਕਿ ਚਾਰਾ ਤੇ ਹੋਰ ਚੀਜ਼ਾਂ ਦੀਆਂ ਕੀਮਤਾਂ ਵਧੀਆਂ ਹਨ। ਇਸ ਲਈ ਦੁੱਧ ਦਾ ਭਾਅ ਵਧਾਏ ਵਧਾਏ ਗਏ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਅਮੂਲ ਅਤੇ ਮਦਰ ਡੇਅਰੀ ਤੋਂ ਬਾਅਦ ਵੇਰਕਾ ਨੇ ਦੁੱਧ ਦੀ ਕੀਮਤ ਵਧਾ ਦਿੱਤੀ ਸੀ। ਵੇਰਕਾ ਨੇ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਅਮੂਲ ਡੇਅਰੀ ਅਤੇ ਮਦਰ ਡੇਅਰੀ ਨੇ 17 ਅਗਸਤ ਤੋਂ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੀ। ਇਸ ਦੇ ਨਾਲ ਹੀ ਜੀਐਸਟੀ ਕਾਰਨ ਦਹੀਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਇਆ ਸੀ।
ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਸਾਲ ਤੋਂ ਦੁੱਧ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਇਸ ਨਾਲ ਘਰ ਦਾ ਬਜਟ ਵੀ ਪ੍ਰਭਾਵਿਤ ਹੋਇਆ ਹੈ। ਇਸ ਸਾਲ ਮਾਰਚ ਮਹੀਨੇ ਵਿੱਚ ਵੀ ਦੁੱਧ ਦੀ ਕੀਮਤ ਵਿੱਚ ਦੋ ਰੁਪਏ ਦਾ ਵਾਧਾ ਕੀਤਾ ਗਿਆ ਸੀ। ਪਿਛਲੇ ਸਾਲ ਦੇ ਮੁਕਾਬਲੇ ਦੁੱਧ, ਦਹੀਂ, ਮੱਖਣ ਅਤੇ ਘਿਓ ਦੀਆਂ ਕੀਮਤਾਂ ਵਿੱਚ ਚੌਥੀ ਵਾਰ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੁੱਧ ਦੀ ਕੀਮਤ ਵਧਾਈ ਜਾਣੀ ਚਾਹੀਦੀ ਹੈ, ਕਿਉਂਕਿ ਇਸ ਭਾਅ ਵਿੱਚ ਲਾਗਤ ਕੱਢਣਾ ਮੁਸ਼ਕਲ ਹੋ ਰਿਹਾ ਹੈ।