ਖੜਗੇ ਦੇ ਹੱਥ ਕਾਂਗਰਸ ਪਾਰਟੀ ਦਾ ‘ਹੱਥ’ , ਵੱਡੇ ਅੰਤਰ ਨਾਲ ਹਾਰੇ ਥਰੂਰ

ਨਵੀਂ ਦਿੱਲੀ- ਕਾਂਗਰਸ ਦੇ ਸੀਨੀਅਰ ਆਗੂ ਮਲਿਕਾਰਜੁਨ ਖੜਗੇ ਨੇ ਪ੍ਰਧਾਨਗੀ ਅਹੁਦੇ ਲਈ ਹੋਈ ਚੋਣ ਜਿੱਤ ਲਈ ਹੈ। ਖੜਗੇ ਹੁਣ ਕਾਂਗਰਸ ਦੇ ਨਵੇਂ ਪ੍ਰਧਾਨ ਹੋਣਗੇ। ਪ੍ਰਧਾਨਗੀ ਅਹੁਦੇ ਲਈ ਹੋਈ ਚੋਣ ‘ਚ ਖੜਗੇ ਨੂੰ 7897 ਵੋਟਾਂ ਮਿਲੀਆਂ ਜਦਕਿ ਸ਼ਸ਼ੀ ਥਰੂਰ ਨੂੰ ਸਿਰਫ਼ ਇਕ ਹਜ਼ਾਰ ਦੇ ਕਰੀਬ ਵੋਟਾਂ ਮਿਲੀਆਂ। ਏਜੰਸੀ ਮੁਤਾਬਕ 416 ਵੋਟਾਂ ਰੱਦ ਹੋਈਆਂ।

24 ਸਾਲਾਂ ਬਾਅਦ ਇਹ ਪਹਿਲੀ ਵਾਰ ਹੈ ਕਿ ਕਾਂਗਰਸ ਪ੍ਰਧਾਨ ਗੈਰ-ਗਾਂਧੀ ਪਰਿਵਾਰ ਤੋਂ ਹੈ। ਦੱਸ ਦੇਈਏ ਕਿ ਇਸ ਸੋਮਵਾਰ ਨੂੰ ਦੇਸ਼ ਭਰ ‘ਚ ਰਾਸ਼ਟਰਪਤੀ ਦੇ ਅਹੁਦੇ ਲਈ ਹੋਈ ਚੋਣ ‘ਚ ਕਾਂਗਰਸ ਦੇ 9 ਹਜ਼ਾਰ ਤੋਂ ਵੱਧ ਪ੍ਰਤੀਨਿਧੀਆਂ ਨੇ ਵੋਟਿੰਗ ਕੀਤੀ ਸੀ। ਕਾਂਗਰਸ ਦੇ ਪ੍ਰਧਾਨਗੀ ਅਹੁਦੇ ਲਈ ਉਮੀਦਵਾਰ ਸ਼ਸ਼ੀ ਥਰੂਰ ਨੇ ਵੀ ਖੜਗੇ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰ ਕੇ ਲਿਖਿਆ ਹੈ ਕਿ ਮੈਨੂੰ ਵਿਸ਼ਵਾਸ ਹੈ ਕਿ ਸਾਡੀ ਪਾਰਟੀ ਅੱਜ ਤੋਂ ਮੁੜ ਸੁਰਜੀਤ ਹੋਣ ਦੇ ਰਾਹ ‘ਤੇ ਹੈ।