● On air now · ਟੀਵੀ ਪੰਜਾਬ

Punjabi News · Since 2013

Breaking

ਅਲਟੀਮੇਟਮ ਖਤਮ ਹੋਣ ਤੋਂ ਪਹਿਲਾਂ ਸੁਖਬੀਰ ਨੇ ਹਰਜਿੰਦਰ ਧਾਮੀ ਨੂੰ ਐਲਾਨਿਆ ਉਮੀਦਵਾਰ

ਚੰਡੀਗੜ੍ਹ- ਸ਼੍ਰੌਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵਲੋਂ ਬੀਬੀ ਜਾਗੀਰ ਕੌਰ ਨੂੰ ਦਿੱਤੇ 48 ਘੰਟੇ ਦੇ ਖਤਮ ਹੋਣ ਤੋਂ ਕੁੱਝ ਹੀ ਘੰਟੇ ਪਹਿਲਾਂ ਅਕਾਲੀ ਦਲ ਨੇ ਆਪਣਾ ਸਟੈਂਡ ਸਪੱਸ਼ਟ ਕਰ ਦਿੱਤਾ ਹੈ । ਐੱਸ.ਜੀ.ਪੀ.ਸੀ ਦੀ ਚੋਣ ਲੜਨ ਦੀ ਇੱਛਾ ਰਖਣ…


ਚੰਡੀਗੜ੍ਹ- ਸ਼੍ਰੌਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵਲੋਂ ਬੀਬੀ ਜਾਗੀਰ ਕੌਰ ਨੂੰ ਦਿੱਤੇ 48 ਘੰਟੇ ਦੇ ਖਤਮ ਹੋਣ ਤੋਂ ਕੁੱਝ ਹੀ ਘੰਟੇ ਪਹਿਲਾਂ ਅਕਾਲੀ ਦਲ ਨੇ ਆਪਣਾ ਸਟੈਂਡ ਸਪੱਸ਼ਟ ਕਰ ਦਿੱਤਾ ਹੈ । ਐੱਸ.ਜੀ.ਪੀ.ਸੀ ਦੀ ਚੋਣ ਲੜਨ ਦੀ ਇੱਛਾ ਰਖਣ ਵਾਲੀ ਬੀਬੀ ਜਗੀਰ ਕੌਰ ਨੂੰ ਜਵਾਬ ਦਿੰਦਿਆ ਹੋਇਆ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਮੌਜੂਦਾ ਪ੍ਰਧਾਨ ਹਰਜਿੰਦਰ ਧਾਮੀ ਨੂੰ ਹੀ ਮੂੜ ਤੋਂ ਪ੍ਰਧਾਨ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ ਹੈ ।

ਅਕਾਲੀ ਦਲ ਦੇ ਇਸ ਫੈਸਲੇ ਨਾਲ ਹੁਣ ਬੀਬੀ ਜਗੀਰ ਕੌਰ ਦੇ ਫੈਸਲੇ ‘ਤੇ ਸਾਰਿਆਂ ਦੀਆਂ ਨਿਗਾਹਾਂ ਹਨ ।ਸੂਤਰਾਂ ਮੁਤਾਬਿਕ ਅੱਜ ਅਕਾਲੀ ਦਲ ਵਲੋਂ ਕੀਤੇ ਜਾਣ ਵਾਲੇ ਫੈਸਲੇ ਤੋਂ ਬਾਅਦ ਬੀਬੀ ਵਲੋਂ ਚੋਣ ਲੜਨ ਦਾ ਐਲਾਨ ਕੀਤਾ ਜਾ ਸਕਦਾ ਹੈ ।


Filed under