ਫਰੀਦਕੋਟ ਡੇਰਾ ਪ੍ਰੇਮੀ ਕਤਲ ‘ਤੇ ਮਾਨ ਸਰਕਾਰ ਸਖ਼ਤ, CM ਭਗਵੰਤ ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ

ਚੰਡੀਗੜ੍ਹ- ਕੋਟਕਪੂਰਾ ਵਿੱਚ ਡੇਰਾ ਪ੍ਰੇਮੀ ਦਾ ਕਤਲ ਹੋਣ ਤੋਂ ਬਾਅਦ ਮੁੱਖਮੰਤਰੀ ਭਗਵੰਤ ਮਾਨ ਨੇ ਹਾਈ ਲੈਵਲ ਮੀਟਿੰਗ ਸੱਦੀ ਹੈ। ਇਸ ਮੀਟਿੰਗ ਚ DGP ਤੇ ਸੀਨੀਅਰ ਅਫ਼ਸਰ ਸਾਮਿਲ ਹੋਣਗੇ। ਖਬਰਾਂ ਮੁਤਾਬਿਕ ਇਹ ਮੀਟਿੰਗ 12:30 ਵਜੇ ਮੁੱਖਮੰਤਰੀ ਰਿਹਾਇਸ਼ ਵਿਖੇ ਹੋਵੇਗੀ। ਜਾਣਕਾਰੀ ਲਈ ਦੱਸ ਦੇਈਏ ਅੱਜ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਡੇਰਾ ਪ੍ਰੇਮੀ ਪ੍ਰਦੀਪ ਸਿੰਘ ਬਰਗਾੜੀ ਬੇਅਦਬੀ ਮਾਮਲੇ ਸਬੰਧੀ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਸੀ।

ਅੱਜ ਸਵੇਰੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਹਮਲੇ ਵਿੱਚ ਇੱਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ। ਅੱਜ ਸਵੇਰੇ ਜਦੋਂ ਪ੍ਰਦੀਪ ਸਿੰਘ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਦੋ ਬਾਈਕ ਸਵਾਰ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ। ਇਸ ‘ਚ ਪ੍ਰਦੀਪ ਸਿੰਘ ਦੀ ਮੌਤ ਹੋ ਗਈ ਜਦਕਿ ਗੰਨਮੈਨ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਇਸ ਸਾਰੀ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆ ਗਈ ਹੈ।

ਦੱਸ ਦਈਏ ਕਿ ਅਜੇ ਕੁਝ ਦਿਨ ਪਹਿਲਾਂ ਹੀ ਸ਼ਿਵ ਸੈਨਾ ਦੇ ਲੀਡਰ ਸੁਧੀਰ ਸੂਰੀ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਮਗਰੋਂ ਮਾਹੌਲ ਕਾਫੀ ਗਰਮਾ ਗਿਆ ਸੀ। ਪੰਜਾਬ ਸਰਕਾਰ ਨੂੰ ਅਮਨ-ਕਾਨੂੰਨ ਦੀ ਹਾਲਤ ਠੀਕ ਨਾ ਹੋਣ ਕਰਕੇ ਘੇਰਿਆ ਗਿਆ ਸੀ। ਹੁਣ ਡੇਰਾ ਪ੍ਰੇਮੀ ਦੀ ਹੱਤਿਆ ਕਰ ਦਿੱਤੀ ਗਈ ਹੈ। ਇਸ ਲਈ ਸਰਕਾਰ ਮੁੜ ਕਸੂਤੀ ਘਿਰ ਸਕਦੀ ਹੈ।