● On air now · ਟੀਵੀ ਪੰਜਾਬ

Punjabi News · Since 2013

Breaking

ਸ਼ਿਵ ਸੈਨਾ ਆਗੂ ਸੋਨੀ ਨੂੰ ਝਟਕਾ; ਗੁਰਦਾਸਪੁਰ ਅਦਾਲਤ ਨੇ ਜ਼ਮਾਨਤ ਅਰਜ਼ੀ ਕੀਤੀ ਖ਼ਾਰਜ

ਗੁਰਦਾਸਪੁਰ : ਸ੍ਰੀ ਦਰਬਾਰ ਸਾਹਿਬ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ’ਚ ਗ੍ਰਿਫ਼ਤਾਰ ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਸੂਬਾ ਉਪ ਪ੍ਰਧਾਨ ਹਰਵਿੰਦਰ ਸੋਨੀ ਦੀ ਜ਼ਮਾਨਤ ਅਰਜ਼ੀ ਸੀਜੇਐੱਮ ਗੁਰਦਾਸਪੁਰ ਦੀ ਅਦਾਲਤ ਨੇ ਖ਼ਾਰਜ ਕਰ ਦਿੱਤੀ। ਸੋਨੀ ਖ਼ਿਲਾਫ਼ ਥਾਣਾ ਸਿਟੀ ਗੁਰਦਾਸਪੁਰ…


ਗੁਰਦਾਸਪੁਰ : ਸ੍ਰੀ ਦਰਬਾਰ ਸਾਹਿਬ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ’ਚ ਗ੍ਰਿਫ਼ਤਾਰ ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਸੂਬਾ ਉਪ ਪ੍ਰਧਾਨ ਹਰਵਿੰਦਰ ਸੋਨੀ ਦੀ ਜ਼ਮਾਨਤ ਅਰਜ਼ੀ ਸੀਜੇਐੱਮ ਗੁਰਦਾਸਪੁਰ ਦੀ ਅਦਾਲਤ ਨੇ ਖ਼ਾਰਜ ਕਰ ਦਿੱਤੀ। ਸੋਨੀ ਖ਼ਿਲਾਫ਼ ਥਾਣਾ ਸਿਟੀ ਗੁਰਦਾਸਪੁਰ ਵਿਖੇ 16 ਨਵੰਬਰ ਨੂੰ ਧਾਰਮਿਕ ਭਾਵਨਾਵਾਂ ਭਡ਼ਕਾਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। 21 ਨਵੰਬਰ ਨੂੰ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ। ਅਦਾਲਤ ਨੇ ਉਸ ਨੂੰ ਗੁਰਦਾਸਪੁਰ ਜੇਲ੍ਹ ਭੇਜ ਦਿੱਤਾ ਸੀ ਪਰ ਸੁਰੱਖਿਆ ਦੇ ਮੱਦੇਨਜ਼ਰ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਮਾਨਸਾ ਜੇਲ੍ਹ ’ਚ ਸ਼ਿਫਟ ਕਰ ਦਿੱਤਾ ਸੀ।


Filed under