ਨਵੀਂ ਦਿੱਲੀ: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਦੋ ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ 14 ਦਸੰਬਰ ਤੋਂ ਚਟਗਾਂਵ ‘ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ ਖਿਡਾਰੀਆਂ ਦੀ ਸੱਟ ਨਾਲ ਜੂਝ ਰਹੀਆਂ ਹਨ। ਕੇਐਲ ਰਾਹੁਲ ਨਿਯਮਤ ਕਪਤਾਨ ਰੋਹਿਤ ਸ਼ਰਮਾ ਦੀ ਜਗ੍ਹਾ ਟੀਮ ਇੰਡੀਆ ਦੀ ਕਪਤਾਨੀ ਸੰਭਾਲਣਗੇ। ਜੇਕਰ ਭਾਰਤ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਦੀਆਂ ਉਮੀਦਾਂ ਨੂੰ ਬਰਕਰਾਰ ਰੱਖਣਾ ਹੈ ਤਾਂ ਉਸ ਨੂੰ ਬੰਗਲਾਦੇਸ਼ ਤੋਂ ਦੋਵੇਂ ਟੈਸਟ ਜਿੱਤਣੇ ਹੋਣਗੇ। ਭਾਰਤ ਇਸ ਸਮੇਂ WTC ਟੇਬਲ ‘ਚ ਆਸਟ੍ਰੇਲੀਆ, ਦੱਖਣੀ ਅਫਰੀਕਾ ਅਤੇ ਸ਼੍ਰੀਲੰਕਾ ਤੋਂ ਬਾਅਦ ਚੌਥੇ ਸਥਾਨ ‘ਤੇ ਚੱਲ ਰਿਹਾ ਹੈ। ਜੇਕਰ ਟੀਮ ਨੇ ਜੂਨ ‘ਚ ਹੋਣ ਵਾਲੇ ਫਾਈਨਲ ਲਈ ਕੁਆਲੀਫਾਈ ਕਰਨਾ ਹੈ ਤਾਂ ਉਸ ਨੂੰ ਬੰਗਲਾਦੇਸ਼ ਦੇ ਖਿਲਾਫ ਦੋਵੇਂ ਅਤੇ ਆਸਟ੍ਰੇਲੀਆ ਖਿਲਾਫ ਚਾਰੇ ਟੈਸਟ ਜਿੱਤਣੇ ਹੋਣਗੇ।
ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਪਹਿਲਾ ਟੈਸਟ ਮੈਚ ਕਦੋਂ ਖੇਡਿਆ ਜਾਵੇਗਾ?
ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਟੈਸਟ ਸੀਰੀਜ਼ ਦਾ ਪਹਿਲਾ ਮੈਚ 14 ਦਸੰਬਰ ਤੋਂ 18 ਦਸੰਬਰ ਤੱਕ ਖੇਡਿਆ ਜਾਵੇਗਾ।
ਭਾਰਤ ਬਨਾਮ ਬੰਗਲਾਦੇਸ਼ ਮੈਚ ਕਿੱਥੇ ਖੇਡਿਆ ਜਾਵੇਗਾ?
ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਪਹਿਲਾ ਟੈਸਟ ਮੈਚ ਚਟੋਗ੍ਰਾਮ ਦੇ ਜ਼ਹੂਰ ਅਹਿਮਦ ਚੌਧਰੀ ਸਟੇਡੀਅਮ ‘ਚ ਖੇਡਿਆ ਜਾਵੇਗਾ।
ਭਾਰਤ ਬਨਾਮ ਬੰਗਲਾਦੇਸ਼ ਮੈਚ ਕਿੰਨੇ ਵਜੇ ਸ਼ੁਰੂ ਹੋਵੇਗਾ?
ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਪਹਿਲਾ ਟੈਸਟ ਮੈਚ ਭਾਰਤੀ ਸਮੇਂ ਅਨੁਸਾਰ ਸਵੇਰੇ 9 ਵਜੇ ਸ਼ੁਰੂ ਹੋਵੇਗਾ। ਟਾਸ ਸਵੇਰੇ 8.30 ਵਜੇ ਹੋਵੇਗਾ।
ਕਿਹੜੇ ਟੀਵੀ ਚੈਨਲ ਭਾਰਤ ਬਨਾਮ ਬੰਗਲਾਦੇਸ਼ ਮੈਚ ਦਾ ਪ੍ਰਸਾਰਣ ਕਰਨਗੇ?
ਭਾਰਤ ਅਤੇ ਬੰਗਲਾਦੇਸ਼ ਦਾ ਮੈਚ ਸੋਨੀ ਸਪੋਰਟਸ ਨੈੱਟਵਰਕ ‘ਤੇ ਉਪਲਬਧ ਹੋਵੇਗਾ।
ਭਾਰਤ ਬਨਾਮ ਬੰਗਲਾਦੇਸ਼ ਮੈਚ ਦੀ ਲਾਈਵ ਸਟ੍ਰੀਮਿੰਗ ਕਿਵੇਂ ਦੇਖਣੀ ਹੈ?
ਭਾਰਤ ਬਨਾਮ ਬੰਗਲਾਦੇਸ਼ ਦਾ ਪਹਿਲਾ ਟੈਸਟ ਮੈਚ SonyLIV ‘ਤੇ ਲਾਈਵ ਦੇਖਿਆ ਜਾ ਸਕਦਾ ਹੈ।
ਦੋਵੇਂ ਟੀਮਾਂ ਇਸ ਪ੍ਰਕਾਰ ਹਨ:
ਭਾਰਤ: ਲੋਕੇਸ਼ ਰਾਹੁਲ (ਕਪਤਾਨ), ਸ਼ੁਭਮਨ ਗਿੱਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਰਿਸ਼ਭ ਪੰਤ, ਰਵੀਚੰਦਰਨ ਅਸ਼ਵਿਨ, ਅਕਸ਼ਰ ਪਟੇਲ, ਉਮੇਸ਼ ਯਾਦਵ, ਨਵਦੀਪ ਸੈਣੀ, ਜੈਦੇਵ ਉਨਾਦਕਟ, ਮੁਹੰਮਦ ਸਿਰਾਜ, ਸੌਰਭ ਕੁਮਾਰ, ਕੋਨਾ ਭਾਰਤ, ਕੁਲਦੀਪ ਯਾਦਵ, ਅਭਿਮਨਿਊ ਈਸਵਰਨ।
ਬੰਗਲਾਦੇਸ਼ : ਸ਼ਾਕਿਬ ਅਲ ਹਸਨ (ਕਪਤਾਨ), ਲਿਟਨ ਦਾਸ, ਮੁਸ਼ਫਿਕੁਰ ਰਹੀਮ, ਮੋਮਿਨੁਲ ਹਕ, ਮੇਹਦੀ ਹਸਨ ਮਿਰਾਜ, ਮਹਿਮੂਦੁਲ ਹਸਨ ਜੋਏ, ਅਨਾਮੁਲ ਹਕ ਬਿਜੋਏ, ਖਾਲਿਦ ਅਹਿਮਦ, ਇਬਾਦਤ ਹੁਸੈਨ, ਸ਼ਰੀਫੁਲ ਇਸਲਾਮ, ਤਸਕੀਨ ਅਹਿਮਦ, ਤਾਇਜੁਲ ਇਸਲਾਮ, ਨਜਮੁਲ ਹੁਸੈਨ ਸ਼ਾਂਤੋ, ਰੇਜਾਉਲ। ਰਹਿਮਾਨ ਰਾਜਾ, ਜ਼ਾਕਿਰ ਹਸਨ, ਨੂਰੁਲ ਹਸਨ, ਯਾਸਿਰ ਅਲੀ।