Punjabi News Canada


ਸੀ.ਐੱਮ ਮਾਨ ਨੂੰ ਬੱਚਿਆਂ ਦਾ ਫਿਕਰ, ਹੁਣ ਸਕੂਲਾਂ ‘ਚ ਕੀਤਾ ਛੁੱਟੀਆਂ ਦਾ ਐਲਾਨ

ਚੰਡੀਗੜ੍ਹ- ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸਮੂਹ ਸਕੂਲਾਂ ਵਿਚ 25 ਦਸੰਬਰ 2022 ਤੋਂ 1 ਜਨਵਰੀ 2023 ਤੱਕ ਦੀਆਂ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਵਿੱਚ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਤਬਦੀਲ ਕਰਨ ਦੇ ਹੁਕਮ ਜਾਰੀ ਕੀਤੇ ਸਨ ।

ਮੁੱਖ ਮੰਤਰੀ ਭਗਵੰਤ ਮਾਨ ਨੇ ਠੰਢ ਨੂੰ ਵੇਖਦਿਆਂ ਸਿੱਖਿਆ ਵਿਭਾਗ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਸਿੱਖਿਆ ਵਿਭਾਗ ਪੰਜਾਬ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ 21 ਦਸੰਬਰ 2022 ਤੋਂ 21 ਜਨਵਰੀ 2023 ਤੱਕ ਨਵੀਂ ਸਮਾਂ ਸਾਰਣੀ ਜਾਰੀ ਕੀਤੀ ਗਈ ਸੀ।

ਹੁਣ ਸਰਕਾਰ ਨੇ ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸਮੂਹ ਸਕੂਲਾਂ ਵਿਚ 25 ਦਸੰਬਰ 2022 ਤੋਂ 1 ਜਨਵਰੀ 2023 ਤੱਕ ਦੀਆਂ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ।


ਹੋਰ ਖ਼ਬਰਾਂ