ਨੈਸ਼ਨਲ ਡੈਸਕ- ਯੂਪੀ ਸੁਲਤਾਨਪੁਰ ਦੀ ਇੱਕ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਅਤੇ ਸਮਾਜਵਾਦੀ ਪਾਰਟੀ ਦੇ ਸਾਬਕਾ ਵਿਧਾਇਕ ਅਨੂਪ ਸਾਂਡਾ ਸਮੇਤ ਪੰਜ ਹੋਰਾਂ ਨੂੰ ਤਿੰਨ ਮਹੀਨੇ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ‘ਤੇ 1500 ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਐਮਪੀ-ਐਮਐਲਏ ਕੋਰਟ ਨੇ 21 ਸਾਲ ਪੁਰਾਣੇ ਇੱਕ ਕੇਸ ਵਿੱਚ ਫੈਸਲਾ ਸੁਣਾਇਆ, ਜੋ 19 ਜੂਨ 2001 ਨੂੰ ਦਰਜ ਕੀਤਾ ਗਿਆ ਸੀ।
ਪੁਲਿਸ ਮੁਤਾਬਕ ਲੋਕਾਂ ਨੇ ਰਾਜਨਾਥ ਸਿੰਘ ਦੀ ਅਗਵਾਈ ਵਾਲੀ ਉੱਤਰ ਪ੍ਰਦੇਸ਼ ਦੀ ਤਤਕਾਲੀ ਭਾਜਪਾ ਸਰਕਾਰ ਦੇ ਖਿਲਾਫ ਲੋਕਾਂ ਨੇ ਸੜਕ ਜਾਮ ਕਰ ਦਿੱਤੀ ਅਤੇ ਭਾਰੀ ਪ੍ਰਦਰਸ਼ਨ ਕੀਤਾ। ਇਹ ਰੋਸ ਪ੍ਰਦਰਸ਼ਨ ਸੁਲਤਾਨਪੁਰ ਸ਼ਹਿਰ ਵਿੱਚ ਲਗਾਤਾਰ ਬਿਜਲੀ ਕੱਟਾਂ ਅਤੇ ਪਾਣੀ ਦੀ ਅਣਗਹਿਲੀ ਵਿਰੁੱਧ ਸੀ।
ਸਰਕਾਰੀ ਵਕੀਲ ਵੈਭਵ ਪਾਂਡੇ ਨੇ ਦੱਸਿਆ ਕਿ ਪੁਲਿਸ ਨੇ ਸੰਜੇ ਸਿੰਘ, ਅਨੂਪ ਸਾਂਡਾ, ਸਮਰਥਕਾਂ ਵਿਜੇ ਕੁਮਾਰ, ਕਮਲ ਸ਼੍ਰੀਵਾਸਤਵ, ਸੰਤੋਸ਼ ਕੁਮਾਰ ਅਤੇ ਸੁਭਾਸ਼ ਖਿਲਾਫ ਸੜਕ ਜਾਮ ਕਰਨ ਅਤੇ ਪ੍ਰਦਰਸ਼ਨ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਸੀ। ਫੈਸਲਾ ਸੁਣਾਏ ਜਾਣ ਸਮੇਂ ਅਦਾਲਤ ਵਿੱਚ ਮੌਜੂਦ ਸੰਜੇ ਸਿੰਘ ਨੇ ਤਤਕਾਲੀ ਭਾਜਪਾ ਸਰਕਾਰ ਉੱਤੇ ਸ਼ਾਂਤਮਈ ਪ੍ਰਦਰਸ਼ਨਾਂ ਨਾਲ ਨਜਿੱਠਣ ਵਿੱਚ ਨਾਕਾਮ ਰਹਿਣ ਦਾ ਦੋਸ਼ ਲਾਇਆ ਸੀ । ਉਨ੍ਹਾਂ ਕਿਹਾ ਕਿ ਉਹ ਇਸ ਸਜ਼ਾ ਖ਼ਿਲਾਫ਼ ਹਾਈਕੋਰਟ ਵਿੱਚ ਅਪੀਲ ਕਰਨਗੇ।
ਜ਼ਿਕਰਯੋਗ ਹੈ ਕਿ ਸਾਲ 2001 ‘ਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਬੁਲਾਰੇ ਅਤੇ ਮੌਜੂਦਾ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ 36 ਘੰਟੇ ਬਿਜਲੀ ਅਤੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਅੰਦੋਲਨ ਕੀਤਾ ਸੀ, ਉਸ ਸਮੇਂ ਉਨ੍ਹਾਂ ਨਾਲ ਸਪਾ ਦੇ ਸਾਬਕਾ ਵਿਧਾਇਕ ਅਨੂਪ ਸਾਂਡਾ ਵੀ ਸਨ। ਅੰਦੋਲਨ ਵਿੱਚ ਭਾਜਪਾ ਦੇ ਸਾਬਕਾ ਸ਼ਹਿਰੀ ਪ੍ਰਧਾਨ ਸੁਭਾਸ਼ ਚੌਧਰੀ, ਕਾਂਗਰਸ ਆਗੂ ਤੇ ਸਾਬਕਾ ਮੈਂਬਰ ਕਮਲ ਸ੍ਰੀਵਾਸਤਵ, ਕਾਂਗਰਸ ਦੇ ਬੁਲਾਰੇ ਸੰਤੋਸ਼ ਚੌਧਰੀ, ਭਾਜਪਾ ਦੇ ਨਾਮਜ਼ਦ ਮੈਂਬਰ ਵਿਜੇ ਸਕੱਤਰ ਸ਼ਾਮਲ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।