● On air now · ਟੀਵੀ ਪੰਜਾਬ

Punjabi News · Since 2013

Breaking

ਪੰਜਾਬ ਸਰਕਾਰ ਨੇ ਫਿਰ ਬਦਲਿਆ ਸਕੂਲਾਂ ਦਾ ਸਮਾਂ, ਅੱਜ ਤੋਂ ਲਾਗੂ ਹੋਣਗੇ ਨਵੇਂ ਹੁਕਮ

ਚੰਡੀਗੜ੍ਹ- ਪੰਜਾਬ ਸਰਕਾਰ ਨੇ ਇਕ ਵਾਰ ਫਿਰ ਤੋਂ ਸੂਬੇ ਦੇ ਸਕੂਲਾਂ ਦੇ ਸਮੇਂ ਚ ਬਦਲਾਅ ਕੀਤਾ ਹੈ । ਵੱਧਦੀ ਠੰਡ ਅਤੇ ਧੁੰਦ ਕਾਰਨ ਬੱਚਿਆਂ ਲਈ ਸਵੇਰੇ ਸਕੂਲ ਦਾ ਸਮਾਂ ਬਦਲ ਦਿੱਤਾ ਗਿਆ ਸੀ। ਇਸ ਦੌਰਾਨ ਬੱਚਿਆਂ ਨੂੰ ਜ਼ਿਆਦਾ ਪਰੇਸ਼ਾਨੀ ਦਾ…


ਚੰਡੀਗੜ੍ਹ- ਪੰਜਾਬ ਸਰਕਾਰ ਨੇ ਇਕ ਵਾਰ ਫਿਰ ਤੋਂ ਸੂਬੇ ਦੇ ਸਕੂਲਾਂ ਦੇ ਸਮੇਂ ਚ ਬਦਲਾਅ ਕੀਤਾ ਹੈ । ਵੱਧਦੀ ਠੰਡ ਅਤੇ ਧੁੰਦ ਕਾਰਨ ਬੱਚਿਆਂ ਲਈ ਸਵੇਰੇ ਸਕੂਲ ਦਾ ਸਮਾਂ ਬਦਲ ਦਿੱਤਾ ਗਿਆ ਸੀ। ਇਸ ਦੌਰਾਨ ਬੱਚਿਆਂ ਨੂੰ ਜ਼ਿਆਦਾ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ਸੀ। ਫਿਲਹਾਲ ਸਕੂਲ ਦਾ ਸਮਾਂ ਫਿਰ ਤੋਂ ਬਦਲ ਦਿੱਤਾ ਗਿਆ ਹੈ। ਵੱਧਦੀ ਠੰਡ ਤੋਂ ਥੋੜ੍ਹੀ ਰਾਹਤ ਮਿਲਣ ਤੋਂ ਬਾਅਦ ਸਕੂਲ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ।

ਦਰਅਸਲ, 23 ਜਨਵਰੀ 2023 ਯਾਨਿ ਅੱਜ ਤੋਂ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਖੁੱਲਿਆ ਕਰਨਗੇ, ਜਦੋਂਕਿ 3 ਵਜੇ ਛੁੱਟੀ ਹੋਇਆ ਕਰੇਗੀ। ਇਸਦੇ ਨਾਲ ਹੀ ਸੈਕੰਡਰੀ ਸਕੂਲ ਸਵੇਰੇ 9 ਵਜੇ ਖੁੱਲਿਆ ਕਰਨਗੇ, ਜਦੋਂਕਿ ਛੁੱਟੀ 3.20 ਵਜੇ ਹੋਇਆ ਕਰੇਗੀ। ਕਾਬਿਲੇਗੌਰ ਹੈ ਕਿ, ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਧੁੰਦ ਦੇ ਕਾਰਨ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰੇ 3:20 ਵਜੇ ਕਰ ਦਿੱਤਾ ਗਿਆ ਸੀ।


Filed under