ਫਿਰੌਤੀ ਵਸੂਲਣ ਆਏ ਗੈਂਗਸਟਰਾਂ ਦਾ ਪੁਲਿਸ ਨਾਲ ਮੁਕਾਬਲਾ, ਇਕ ਜ਼ਖਮੀ, ਦੂਜਾ ਫਰਾਰ

ਜਗਰਾਉਂ – ਲੰਮੇ ਸਮੇਂ ਤੋਂ ਗੈਂਗਸਟਰ ਅਰਸ਼ ਡੱਲਾ (ਜਿਸ ਨੂੰ ਹਾਲ ਹੀ ਵਿੱਚ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਅੱਤਵਾਦੀ ਐਲਾਨਿਆ ਗਿਆ ਹੈ) ਦੇ ਨਾਮ ‘ਤੇ ਵਪਾਰੀਆਂ ਅਤੇ ਉੱਘੀਆਂ ਸ਼ਖ਼ਸੀਅਤਾਂ ਤੋਂ ਲੱਖਾਂ ਰੁਪਏ ਦੀ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਹਨ। ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਰਹਿ ਰਿਹਾ ਸੀ ਇਸੇ ਕੜੀ ਤਹਿਤ ਪਿਛਲੇ ਦਿਨੀਂ ਜਗਰਾਉਂ ਦੀ ਝੋਨਾ ਮੰਡੀ ਦੇ ਇੱਕ ਕਰਿਆਨਾ ਵਪਾਰੀ ਨੂੰ 30 ਲੱਖ ਰੁਪਏ ਦੀ ਫਿਰੌਤੀ ਦੇਣ ਦਾ ਫੋਨ ਆ ਰਿਹਾ ਸੀ।

ਇਸ ਸਬੰਧੀ ਵਪਾਰੀ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਿਸ ਵੱਲੋਂ ਉਨ੍ਹਾਂ ਦੀ ਭਾਲ ਕੀਤੀ ਗਈ। ਵੀਰਵਾਰ ਨੂੰ ਉਕਤ ਵਿਅਕਤੀਆਂ ਨੂੰ ਫਿਰੌਤੀ ਦੀ ਰਕਮ ਦੇਣ ਲਈ ਜਗਰਾਉਂ ਬੁਲਾਇਆ ਗਿਆ। ਉਸ ਸਮੇਂ ਥਾਣਾ ਸੀਆਈਏ ਸਟਾਫ਼ ਦੇ ਡੀਐਸਪੀ ਦੀ ਅਗਵਾਈ ਹੇਠ ਇਲਾਕੇ ਵਿੱਚ ਪੂਰੀ ਤਰ੍ਹਾਂ ਨਾਕਾਬੰਦੀ ਕੀਤੀ ਹੋਈ ਸੀ। ਜਿਵੇਂ ਹੀ ਮੋਟਰਸਾਈਕਲ ‘ਤੇ ਸਵਾਰ ਦੋ ਵਿਅਕਤੀ ਫਿਰੌਤੀ ਦੀ ਰਕਮ ਲੈਣ ਆਏ ਸਨ ਤਾਂ ਪੁਲਸ ਨੇ ਉਨ੍ਹਾਂ ਨੂੰ ਘੇਰ ਲਿਆ।

ਜਿਸ ‘ਤੇ ਮੋਟਰਸਾਈਕਲ ਸਵਾਰ ਵਿਅਕਤੀ ਵੱਲੋਂ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ ਗਈ। ਆਪਣਾ ਬਚਾਅ ਕਰਦੇ ਹੋਏ ਪੁਲਿਸ ਨੇ ਵੀ ਜਵਾਬੀ ਗੋਲੀਬਾਰੀ ਕੀਤੀ। ਜਿਸ ‘ਚ ਮੋਟਰਸਾਈਕਲ ਦੇ ਪਿੱਛੇ ਬੈਠੇ ਵਿਅਕਤੀ ਦੀ ਲੱਤ ‘ਤੇ ਗੋਲੀ ਲੱਗ ਗਈ ਅਤੇ ਉਹ ਮੋਟਰਸਾਈਕਲ ਤੋਂ ਹੇਠਾਂ ਡਿੱਗ ਗਿਆ | ਮੋਟਰਸਾਈਕਲ ਸਵਾਰ ਵਿਅਕਤੀ ਮੋਟਰਸਾਈਕਲ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਗੋਲੀ ਲੱਗਣ ਨਾਲ ਜ਼ਖਮੀ ਵਿਅਕਤੀ ਨੂੰ ਪੁਲਿਸ ਨੇ ਇਲਾਜ ਲਈ ਸਿਵਲ ਹਸਪਤਾਲ ਜਗਰਾਉਂ ਵਿਖੇ ਪਹੁੰਚਾਇਆ ਹੈ।