ਚੰਡੀਗੜ੍ਹ- ਪੂਰੇ ਪੰਜਾਬ ਵਿੱਚ ਐਤਵਾਰ ਨੂੰ ਬੱਦਲਾਂ ਦੇ ਨਾਲ ਤੇਜ਼ ਹਵਾਵਾਂ ਚੱਲੀਆਂ। ਜਿਨ੍ਹਾਂ ਨੇ ਲੋਕਾਂ ਨੂੰ ਦਿਨ ਭਰ ਠਰਨ ਲਈ ਮਜਬੂਰ ਕੀਤਾ। ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਸੋਮਵਾਰ ਨੂੰ ਵੀ ਪੰਜਾਬ ਅਤੇ ਚੰਡੀਗੜ੍ਹ ਚ ਮੀਂਹ ਅਤੇ ਗੜ੍ਹੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ 30 ਜਨਵਰੀ ਨੂੰ ਪੰਜਾਬ ਅਤੇ ਉੱਤਰੀ ਭਾਰਤ ਦੇ ਕਈ ਸੂਬਿਆਂ ਵਿਚ ਮੌਸਮ ਫਿਰ ਤੋਂ ਬਦਲੇਗਾ ।
ਮੌਸਮ ਵਿਗਿਆਨੀਆਂ ਅਨੁਸਾਰ ਪੰਜਾਬ ਵਿੱਚ ਅਗਲੇ 48 ਘੰਟੇ ਮੀਂਹ ਪੈਣ ਦੇ ਆਸਾਰ ਹਨ । ਇਸ ਦੇ ਬਾਵਜੂਦ ਘੱਟ ਤੋਂ ਘੱਟ ਤਾਪਮਾਨ ਵਿੱਚ 4 ਤੋਂ 6 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ । ਉਸ ਤੋਂ ਬਾਅਦ ਅਗਲੇ 24 ਘੰਟੇ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ । ਇਸ ਦੌਰਾਨ ਮੁੜ ਠੰਡ ਵਿੱਚ ਵਾਧਾ ਹੋ ਸਕਦਾ ਹੈ ਤੇ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ ।
ਚੰਡੀਗੜ੍ਹ ਮੌਸਮ ਵਿਭਾਗ ਅਨੁਸਾਰ ਪੰਜਾਬ ਦਾ ਮੁਕਤਸਰ ਸ਼ਹਿਰ ਸੂਬੇ ਦਾ ਸਭ ਤੋਂ ਠੰਡਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ ਦੋ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਘੱਟ ਹੈ । ਇਸ ਦੇ ਨਾਲ ਹੀ ਫ਼ਿਰੋਜ਼ਪੁਰ ਸਣੇ ਹੋਰਨਾਂ ਥਾਵਾਂ ‘ਤੇ ਵੀ ਕੜਾਕੇ ਦੀ ਠੰਡ ਜਾਰੀ ਹੈ। ਫਿਰੋਜ਼ਪੁਰ ਦਾ ਘੱਟੋ-ਘੱਟ ਤਾਪਮਾਨ 2.5 ਡਿਗਰੀ ਸੈਲਸੀਅਸ ਅਤੇ ਫਰੀਦਕੋਟ ਦਾ ਘੱਟੋ-ਘੱਟ ਤਾਪਮਾਨ ਤਿੰਨ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ।