ਨੈਸ਼ਨਲ ਡੈਸਕ- ਮੋਦੀ ਸਰਕਾਰ ਅੱਜ ਆਪਣਾ ਬਜਟ ਪੇਸ਼ ਕਰਨ ਜਾ ਰਹੀ ਹੈ । ਸੂਤਰਾਂ ਮੁਤਾਬਿਕ ਅਰਥ ਵਿਵਸਥਾ ਦੇ ਮਾੜੇ ਹਾਲਾਤਾਂ ਦੇ ਵਿਚਕਾਰ ਵਿੱਤ ਮੰਤਰੀ ਨਰਮਲਾ ਸਿਤਾਰਮਣ ਲਈ ਇਹ ਬਜਟ ਚੁਣੌਤੀ ਭਰਿਆ ਹੋ ਸਕਦਾ ਹੈ । ਉੱਥੇ ਮਹਿੰਗਾਈ ਤੋਂ ਤ੍ਰਸਤ ਆਮ ਜਨਤਾ ਇਹ ਬਜਟ ਤੋਂ ਰਾਹਤ ਦੀ ਆਸ ਲਗਾਈ ਬੈਠੀ ਹੈ । ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਪੂਰਾ ਬਜਟ ਪੇਸ਼ ਕਰਨਗੇ। ਸੀਤਾਰਮਨ ਦਾ ਬਜਟ ਭਾਸ਼ਣ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਭਾਰਤ ਦਾ ਇਹ ਬਜਟ ਅਜਿਹੇ ਸਮੇਂ ‘ਚ ਪੇਸ਼ ਹੋਣ ਜਾ ਰਿਹਾ ਹੈ ਜਦੋਂ ਦੁਨੀਆ ਦੀਆਂ ਪ੍ਰਮੁੱਖ ਅਰਥਵਿਵਸਥਾਵਾਂ ਦੀ ਰਫਤਾਰ ਸੁਸਤ ਹੋ ਚੁੱਕੀ ਹੈ ਅਤੇ ਸੰਭਾਵਿਤ ਮੰਦੀ ਵੱਲ ਵਧ ਰਹੀ ਹੈ। 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਸ ਬਜਟ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਭਾਰਤ ਦਾ ਇਹ ਬਜਟ ਅਜਿਹੇ ਸਮੇਂ ਵਿੱਚ ਪੇਸ਼ ਹੋਣ ਜਾ ਰਿਹਾ ਹੈ ਜਦੋਂ ਦੁਨੀਆ ਦੀਆਂ ਪ੍ਰਮੁੱਖ ਅਰਥਵਿਵਸਥਾਵਾਂ ਦੀ ਰਫ਼ਤਾਰ ਸੁਸਤ ਹੋ ਚੁੱਕੀ ਹੈ ਅਤੇ ਸੰਭਾਵਿਤ ਮੰਦੀ ਵੱਲ ਵਧ ਰਹੀ ਹੈ। ਅਜਿਹੇ ਵਿੱਚ ਪੂਰੀ ਦੁਨੀਆ ਦੀਆਂ ਨਜ਼ਰਾਂ ਮੋਦੀ ਸਰਕਾਰ ਦੇ ਬਜਟ ‘ਤੇ ਟਿਕੀਆਂ ਹੋਈਆਂ ਹਨ । ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਸੰਸਦ ਵਿੱਚ ਪੇਸ਼ ਕੀਤੇ ਆਰਥਿਕ ਸਰਵੇਖਣ ਵਿੱਚ ਵਿਕਾਸ ਦਰ 6-6.8 ਫੀਸਦੀ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਅਜਿਹੇ ਵਿੱਚ ਭਾਰਤ ਨੂੰ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ। ਬਜਟ ਪੇਸ਼ ਕਰਨ ਮਗਰੋਂ ਨਿਰਮਲਾ ਸੀਤਾਰਮਨ ਦੁਪਹਿਰ 3 ਵਜੇ ਪ੍ਰੈਸ ਕਾਨਫਰੰਸ ਕਰਨਗੇ । ਇਸ ਦੌਰਾਨ ਉਨ੍ਹਾਂ ਨਾਲ ਵਿੱਤ ਰਾਜ ਮੰਤਰੀ, ਵਿੱਤ ਸਕੱਤਰ ਮੌਜੂਦ ਰਹਿਣਗੇ।
ਇਸ ਵਾਰ ਬਜਟ ਵਿੱਚ ਸਰਕਾਰ ਆਤਮ-ਨਿਰਭਰ ਭਾਰਤ ਮੁਹਿੰਮ ਨੂੰ ਅੱਗੇ ਵਧਾਉਣ ਲਈ ਕਈ ਵੱਡੇ ਐਲਾਨ ਕਰ ਸਕਦੀ ਹੈ । ਇਨ੍ਹਾਂ ਐਲਾਨਾਂ ਦਾ ਮਕਸਦ ਦੇਸ਼ ਅਤੇ ਦੇਸ਼ ਦੇ ਲੋਕਾਂ ਨੂੰ ਆਤਮ-ਨਿਰਭਰ ਬਣਾਉਣਾ ਹੈ। ਇਸ ਦੇ ਲਈ ‘ਮੇਕ ਇਨ ਇੰਡੀਆ’ ਅਤੇ ‘ਵੋਕਲ ਫਾਰ ਲੋਕਲ’ ‘ਤੇ ਸਰਕਾਰ ਆਪਣਾ ਧਿਆਨ ਵਧਾ ਸਕਦੀ ਹੈ। ਇਸ ਦਾ ਮਕਸਦ ਆਮ ਆਦਮੀ ਅਤੇ ਆਰਥਿਕਤਾ ਨੂੰ ਰਾਹਤ ਦੇਣਾ ਹੈ । ਅਨੁਮਾਨ ਹੈ ਕਿ ‘ਵੋਕਲ ਫਾਰ ਲੋਕਲ’ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਬਜਟ ਵਿੱਚ ਜ਼ਿਲ੍ਹਾ ਪੱਧਰ ‘ਤੇ ਐਕਸਪੋਰਟ ਹੱਬ ਬਣਾਉਣ ਦਾ ਐਲਾਨ ਕਰ ਸਕਦੀ ਹੈ । ਇਸ ਦੇ ਲਈ ਕਰੀਬ 4,500 ਤੋਂ 5,000 ਕਰੋੜ ਰੁਪਏ ਤੱਕ ਦੇ ਫੰਡ ਦਾ ਐਲਾਨ ਕੀਤਾ ਜਾ ਸਕਦਾ ਹੈ।