● On air now · ਟੀਵੀ ਪੰਜਾਬ

Punjabi News · Since 2013

Breaking

ਕੱਟੜ ਇਮਾਨਦਾਰ ਸਰਕਾਰ ਦਾ ਇੱਕ ਹੋਰ ਵਿਧਾਇਕ ਰਿਸ਼ਵਤ ਮਾਮਲੇ ‘ਚ ਗ੍ਰਿਫਤਾਰ

ਬਠਿੰਡਾ- ਕੱਟੜ ਇਮਾਨਦਾਰ ਪਾਰਟੀ ਅਤੇ ਪੰਜਾਬ ਚ ਆਪਣੀ ਸਰਕਾਰ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦਾ ਇਕ ਹੋਰ ਵਿਧਾਇਕ ਰਿਸ਼ਵਤ ਦੇ ਮਾਮਲੇ ‘ਚ ਕਾਬੂ ਕੀਤਾ ਗਿਆ ਹੈ । ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੱਦਾ ਦੀ ਮਹਿਲਾ ਸਰਪੰਚ ਦੇ ਪਤੀ ਤੋਂ…


ਬਠਿੰਡਾ- ਕੱਟੜ ਇਮਾਨਦਾਰ ਪਾਰਟੀ ਅਤੇ ਪੰਜਾਬ ਚ ਆਪਣੀ ਸਰਕਾਰ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦਾ ਇਕ ਹੋਰ ਵਿਧਾਇਕ ਰਿਸ਼ਵਤ ਦੇ ਮਾਮਲੇ ‘ਚ ਕਾਬੂ ਕੀਤਾ ਗਿਆ ਹੈ । ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੱਦਾ ਦੀ ਮਹਿਲਾ ਸਰਪੰਚ ਦੇ ਪਤੀ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲਏ ਜਾਣ ਦੇ ਮਾਮਲੇ ਵਿਚ ਵਿਜੀਲੈਂਸ ਨੇ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਅੱਧੀ ਰਾਤ ਰਾਜਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਵਿਜੀਲੈਂਸ ਟੀਮ ਰਤਨ ਨੂੰ ਗ੍ਰਿਫ਼ਤਾਰ ਕਰਕੇ ਬਠਿੰਡਾ ਲਿਆਈ ਹੈ। ਜਿਸ ਨੂੰ ਥਾਣਾ ਸਿਵਲ ਲਾਈਨ ਵਿੱਚ ਰੱਖਿਆ ਗਿਆ ਹੈ।

ਕੁਝ ਦਿਨ ਪਹਿਲਾਂ ਜਦੋਂ ਉਨ੍ਹਾਂ ਦੇ ਪ੍ਰਾਈਵੇਟ ਪੀਏ ਰੇਸ਼ਮ ਸਿੰਘ ਨੇ ਬਠਿੰਡਾ ਦੇ ਸਰਕਟ ਹਾਊਸ ਵਿਖੇ ਰਿਸ਼ਵਤ ਦੀ ਰਕਮ ਲਈ ਤਾਂ ਵਿਧਾਇਕ ਕੋਟਫੱਤਾ ਕਾਰ ਤੋਂ ਹੇਠਾਂ ਉਤਰ ਕੇ ਕੁਝ ਲੋਕਾਂ ਨਾਲ ਗੱਲਬਾਤ ਕਰ ਰਹੇ ਸਨ । ਵਿਜੀਲੈਂਸ ਨੇ DSP ਸੰਦੀਪ ਸਿੰਘ ਦੀ ਅਗਵਾਈ ਵਿੱਚ ਇਹ ਕਾਰਵਾਈ ਕੀਤੀ। ਪੀਏ ਰੇਸ਼ਮ ਸਿੰਘ ਨੇ ਵੀ ਗ੍ਰਿਫਤਾਰੀ ਦੌਰਾਨ ਭੱਜਣ ਦੀ ਕੋਸ਼ਿਸ਼ ਕੀਤੀ । ਹਾਲਾਂਕਿ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ । ਉਸ ਤੋਂ ਬਾਅਦ ਵਿਧਾਇਕ ਨੂੰ ਵੀ ਟੀਮ ਨੇ ਹਿਰਾਸਤ ਵਿੱਚ ਲੈ ਲਿਆ ।


Filed under