Punjabi News Canada


ਬਰੈਮਟਨ ‘ਚ 24 ਸਾਲਾ ਪੰਜਾਬੀ ਨੌਜਵਾਨ ਨੂੰ ਪਿਆ ਦਿਲ ਦਾ ਦੌਰਾ, ਮੌ.ਤ

ਸੰਗਰੂਰ- ਜ਼ਿਲ੍ਹਾ ਸੰਗਰੂਰ ਦੇ ਪਿੰਡ ਚੱਠਾ ਨਨਹੇੜਾ ਦੇ ਇਕ ਨੌਜਵਾਨ ਦੀ ਕੈਨੇਡਾ ਦੇ ਸ਼ਹਿਰ ਬਰੈਮਟਨ ’ਚ ਮੌਤ ਹੋਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪਿੰਡ ਇਕਾਈ ਦੇ ਪ੍ਰਧਾਨ ਅਤੇ ਮ੍ਰਿਤਕ ਨੌਜਵਾਨ ਦੇ ਚਾਚਾ ਦਲੇਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਮਨਪ੍ਰੀਤ ਸਿੰਘ ਚੱਠਾ (24) ਪੁੱਤਰ ਕਾਹਲਾ ਸਿੰਘ ਪੱਤੀ ਮਲਕ ਵਾਸੀ ਪਿੰਡ ਚੱਠੇ ਨਨਹੇੜਾ ਜੋ ਚਾਰ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ, ਦੀ ਦੋ ਦਿਨ ਪਹਿਲਾਂ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਜਾਣਕਾਰੀ ਮਨਪ੍ਰੀਤ ਸਿੰਘ ਦੇ ਮਾਮੇ ਦੇ ਲੜਕੇ ਲਵਪ੍ਰੀਤ ਸਿੰਘ ਚੋਟੀਆਂ ਵਲੋਂ ਕੈਨੇਡਾ ਤੋਂ ਫ਼ੋਨ ਰਾਹੀਂ ਮ੍ਰਿਤਕ ਦੇ ਪਰਿਵਾਰ ਨੂੰ ਦਿੱਤੀ ਗਈ। ਜਿਵੇਂ ਹੀ ਮਨਪ੍ਰੀਤ ਸਿੰਘ ਦੀ ਮੌਤ ਹੋਣ ਬਾਰੇ ਖ਼ਬਰ ਮਿਲੀ ਤਾਂ ਪਿੰਡ ਵਿਚ ਸੋਗ ਛਾ ਗਿਆ। ਕਿਸਾਨ ਆਗੂ ਗੁਰਪਿਆਰ ਸਿੰਘ ਚੱਠਾ, ਪਰਵਿੰਦਰ ਸਿੰਘ ਗੋਰਾ ਆਦਿ ਨੇ ਸਰਕਾਰ ਤੋਂ ਮ੍ਰਿਤਕ ਨੌਜਵਾਨ ਦੀ ਦੇਹ ਕੈਨੇਡਾ ਤੋਂ ਭਾਰਤ ਲਿਆਉਣ ਲਈ ਪਰਿਵਾਰ ਦੀ ਮਦਦ ਕਰਨ ਦੀ ਮੰਗ ਕੀਤੀ ਹੈ ।


ਹੋਰ ਖ਼ਬਰਾਂ