ਡੈਸਕ- ਵਿਦੇਸ਼ਾਂ ਚ ਵੱਸਦੇ ਪੰਜਾਬੀਆਂ ਲਈ ਚੰਗੀ ਖਬਰ ਹੈ । ਗਰਮੀਆਂ ਦਾ ਸੀਜ਼ਨ ਆਉਂਦਿਆਂ ਹੀ ਪੰਜਾਬ ਆਉਣ ਅਤੇ ਵਿਦੇਸ਼ ਜਾਣ ਦਾ ਰਾਹ ਸੌਖਾ ਹੋਣ ਜਾ ਰਿਹਾ ਹੈ । ਦੱਸ ਦੇਈਏ ਕਿ ਕੈਨੇਡਾ ਅਤੇ ਅਮਰੀਕਾ ਵਿੱਚ ਵੱਡੀ ਗਿਣਤੀ ‘ਚ ਪੰਜਾਬੀ ਵਸਦੇ ਹਨ। ਇਹਨਾਂ ਪੰਜਾਬੀ ਪ੍ਰਵਾਸੀਆਂ ਨੂੰ ਪੰਜਾਬ ਆਉਣ ਲਈ ਕਾਫੀ ਖੱਜਲ-ਖੁਆਰ ਹੋਣਾ ਪੈਂਦਾ ਸੀ ਪਰ ਹੁਣ ਉਹਨਾਂ ਨੂੰ ਆਸਾਨੀ ਹੋਵੇਗੀ। ਇਟਲੀ ਦੀ ਨਿਓਸ ਏਅਰ 6 ਅਪ੍ਰੈਲ, 2023 ਤੋਂ ਅੰਮ੍ਰਿਤਸਰ ਨੂੰ ਕੈਨੇਡਾ ਦੇ ਟੋਰਾਂਟੋ ਅਤੇ ਅਮਰੀਕਾ ਦੇ ਨਿਊਯਾਰਕ ਤੱਕ ਮਿਲਾਨ ਦੇ ਮਾਲਪੈਂਸਾ ਹਵਾਈ ਅੱਡੇ ਰਾਹੀਂ ਜੋੜਨ ਜਾ ਰਹੀ ਹੈ।
ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਨਿਓਸ ਏਅਰ ਦੁਆਰਾ ਟੋਰਾਂਟੋ ਨਾਲ ਜੋੜੇ ਜਾਣ ਦਾ ਸਵਾਗਤ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਏਅਰਲਾਈਨ 6 ਅਪ੍ਰੈਲ ਤੋਂ ਅੰਮ੍ਰਿਤਸਰ ਤੋਂ ਟੋਰਾਂਟੋ ਅਤੇ ਨਿਊਯਾਰਕ ਲਈ ਹਫਤੇ ਵਿੱਚ ਇੱਕ ਦਿਨ ਉਡਾਣ ਦਾ ਸੰਚਾਲਨ ਕਰੇਗੀ।
ਜਾਣੋ ਉਡਾਣ ਦਾ ਸਮਾਂ
ਇਹ ਉਡਾਣ ਦਾ ਸਮਾਂ ਹਰ ਵੀਰਵਾਰ ਸਵੇਰੇ 3:15 ਵਜੇ ਅੰਮ੍ਰਿਤਸਰ ਤੋਂ ਰਵਾਨਾ ਹੋਵੇਗੀ
ਉਸੇ ਦਿਨ ਸਵੇਰੇ 8:20 ਵਜੇ ਮਿਲਾਨ ਪਹੁੰਚੇਗੀ।
ਇੱਥੇ ਯਾਤਰੀ ਲਗਭਗ 4 ਘੰਟੇ 10 ਮਿੰਟ ਰੁਕਣਗੇ, ਫਿਰ ਉਡਾਣ ਮਿਲਾਨ ਤੋਂ ਦੁਪਹਿਰ 12:30 ਵਜੇ ਰਵਾਨਾ ਹੋ ਕੇ ਬਾਅਦ ਦੁਪਹਿਰ 3 ਵਜੇ ਟੋਰਾਂਟੋ ਪਹੁੰਚੇਗੀ।
ਇੱਕ ਸਰਵੇਖਣ ਅਨੁਸਾਰ ਅੰਮ੍ਰਿਤਸਰ ਹਵਾਈ ਅੱਡੇ ਤੋਂ ਸਾਲ ਵਿੱਚ 5 ਲੱਖ ਤੋਂ ਵੱਧ ਭਾਰਤੀ ਸਫ਼ਰ ਕਰਦੇ ਹਨ, ਜਿਨ੍ਹਾਂ ਵਿੱਚ ਸਭ ਤੋਂ ਵੱਧ ਗਿਣਤੀ ਪੰਜਾਬੀਆਂ ਦੀ ਹੈ, ਜਿਨ੍ਹਾਂ ਲਈ ਅੰਮ੍ਰਿਤਸਰ ਤੋਂ ਕੈਨੇਡਾ ਲਈ ਕੋਈ ਸਿੱਧੀ ਉਡਾਣ ਨਹੀਂ ਹੈ। ਦਿੱਲੀ ਤੋਂ ਫਲਾਈਟ ਲੈਣ ਲਈ ਉਨ੍ਹਾਂ ਨੂੰ ਪਹਿਲਾਂ ਬੱਸਾਂ, ਟੈਕਸੀਆਂ ਰਾਹੀਂ ਦਿੱਲੀ ਹਵਾਈ ਅੱਡੇ ‘ਤੇ ਪਹੁੰਚਣਾ ਪੈਂਦਾ ਹੈ ਅਤੇ ਕਾਫੀ ਖਰਚਾ ਅਤੇ ਝੰਜਟ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਤੋਂ ਫਲਾਈਟ ਲੈਣੀ ਪੈਂਦੀ ਹੈ ਅਤੇ ਹੋਰਨਾਂ ਦੇਸ਼ਾਂ ਵਾਂਗ ਕੈਨੇਡਾ ਦੇ ਵੱਖ-ਵੱਖ ਹਵਾਈ ਅੱਡਿਆਂ ‘ਤੇ ਵੀ ਉਨ੍ਹਾਂ ਨੂੰ ਫਲਾਈਟ ਲੈਣੀ ਪੈਂਦੀ ਹੈ।