● On air now · ਟੀਵੀ ਪੰਜਾਬ

Punjabi News · Since 2013

Breaking

ਅੰਮ੍ਰਿਤਪਾਲ ਦਾ ਕਰੀਬੀ ਦਲਜੀਤ ਕਲਸੀ ਗੁਰੂਗ੍ਰਾਂਮ ਤੋਂ ਕਾਬੂ !

ਡੈਸਕ- ਅੰਮ੍ਰਿਤਪਾਲ ਖਿਲਾਫ ਜਾਰੀ ਸਰਚ ਆਪਰੇਸ਼ਨ ਦੌਰਾਨ ਇਕ ਹੋਰ ਵੱਡੀ ਖਬਰ ਆਈ ਹੈ । ਸੂਤਰਾਂ ਮੁਤਾਬਕ ਖਬਰ ਆਈ ਹੈ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਕਲਸੀ ਨੂੰ…


ਡੈਸਕ- ਅੰਮ੍ਰਿਤਪਾਲ ਖਿਲਾਫ ਜਾਰੀ ਸਰਚ ਆਪਰੇਸ਼ਨ ਦੌਰਾਨ ਇਕ ਹੋਰ ਵੱਡੀ ਖਬਰ ਆਈ ਹੈ । ਸੂਤਰਾਂ ਮੁਤਾਬਕ ਖਬਰ ਆਈ ਹੈ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਕਲਸੀ ਨੂੰ ਅੰਮ੍ਰਿਤਪਾਲ ਦੇ ਕਾਫੀ ਕਰੀਬੀ ਮੰਨਿਆ ਜਾਂਦਾ ਹੈ। ਉਨ੍ਹਾਂ ਦੀਆਂ ਦੀਪ ਸਿੱਧੂ ਨਾਲ ਵੀ ਤਸਵੀਰਾਂ ਹਨ।

ਸੂਤਰਾਂ ਮੁਤਾਬਕ ਪੁਲਿਸ ਨੇ ਕਲਸੀ ਨੂੰ ਦੇਰ ਰਾਤ ਹਿਰਾਸਤ ਵਿਚ ਲਿਆ ਹੈ। ਦੱਸ ਦਈਏ ਕਿ ਪੰਜਾਬ ਪੁਲਿਸ ਨੇ ਪਿਛਲੇ ਦਿਨੀਂ ਪੰਜਾਬ ਦੇ ਅਜਨਾਲਾ ਵਿਚ ਵਾਪਰੀ ਘਟਨਾ ਤੋਂ ਬਾਅਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਕਾਰਕੁਨਾਂ ਖ਼ਿਲਾਫ਼ ਕਾਰਵਾਈ ਕਰਦਿਆਂ ਜਥੇਬੰਦੀ ਦੇ 78 ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਪਰ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਫਰਾਰ ਹੋ ਗਿਆ।

ਪੁਲਿਸ ਨੇ ਹੁਣ ਅੰਮ੍ਰਿਤਪਾਲ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਦੀ ਗ੍ਰਿਫਤਾਰੀ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਗ੍ਰਿਫ਼ਤਾਰ ਕੀਤੇ ਕਾਰਕੁਨਾਂ ਨੂੰ ਹਿਰਾਸਤ ’ਚ ਲੈ ਕੇ ਪੁੱਛ ਪੜਤਾਲ ਕਰ ਰਹੀ ਹੈ। ਦੂਜੇ ਪਾਸੇ ਪੁਲਿਸ ਦੀ ਕਾਰਵਾਈ ਤੋਂ ਖਫ਼ਾ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਹਮਾਇਤੀਆਂ ਨੇ ਸੂਬੇ ਭਰ ’ਚ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ, ਜਿਸ ਕਰ ਕੇ ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖਤ ਕਰ ਦਿੱਤੇ ਹਨ। ਧਾਰਮਿਕ ਸਥਾਨਾਂ ਤੇ ਮੁੱਖ ਬਾਜ਼ਾਰਾਂ ’ਚ ਵੀ ਚੌਕਸੀ ਵਧਾ ਦਿੱਤੀ ਗਈ ਹੈ।


Filed under