Punjabi News Canada


ਬਿਜਲੀ ਸੰਕਟ ‘ਤੇ ਆਮ ਆਦਮੀ ਪਾਰਟੀ ਨੇ ਕੀਤਾ ਕੈਪਟਨ ਦਾ ਸਿਸਵਾਂ ਫਾਰਮ ਹਾਊਸ ਘੇਰਨ ਦਾ ਐਲਾਨ

ਚੰਡੀਗੜ੍ਹ : ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਆਮ ਆਦਮੀ ਪਾਰਟੀ ਨੇ ਕੱਲ੍ਹ 3 ਜੁਲਾਈ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਸਿਸਵਾਂ ਫਾਰਮ ਹਾਊਸ ਘੇਰਨ ਦਾ ਐਲਾਨ ਕੀਤਾ ਹੈ।ਇਸ ਬਾਰੇ ਜਾਣਕਾਰੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ।

ਭਗਵੰਤ ਮਾਨ ਨੇ ਮੌਜੂਦਾ ਬਿਜਲੀ ਸੰਕਟ ਲਈ ਕੈਪਟਨ ਦੇ ਨਾਲ ਹੀ ਪਿਛਲੀ ਅਕਾਲੀ ਸਰਕਾਰ ਨੂੰ ਵੀ ਜ਼ਿੰਮੇਵਾਰ ਦੱਸਿਆ ਹੈ । ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਤੇ ਬਾਦਲ ਦੀਆਂ ਗ਼ਲਤ ਨੀਤੀਆਂ ਕਾਰਨ ਪੰਜਾਬ ਦੇ ਲੋਕ ਆਪਣੇ ਡੈਮ ਅਤੇ ਪਾਵਰ ਪਲਾਂਟ ਹੋਣ ਦੇ ਬਾਵਜੂਦ ਬਿਜਲੀ ਦੇ ਲੰਬੇ ਕੱਟ ਸਹਿਣ ਲਈ ਮਜਬੂਰ ਹਨ।

ਟੀਵੀ ਪੰਜਾਬ ਬਿਊਰੋ


ਹੋਰ ਖ਼ਬਰਾਂ