Punjabi News Canada


ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਲੈ ਕੇ ਪਰਿਵਾਰ ਕੀਰਤਪੁਰ ਸਾਹਿਬ ਲਈ ਹੋਇਆ ਰਵਾਨਾ

ਜਲੰਧਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਦਾ ਅੱਜ ਸ੍ਰੀ ਕੀਰਤਪੁਰ ਸਾਹਿਬ ਵਿਖੇ ਵਿਸਰਜਨ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਤੇ ਉਨ੍ਹਾਂ ਦਾ ਪੁੱਤਰ ਸੁਖਬੀਰ ਬਾਦਲ ਪਿੰਡ ਬਾਦਲ ਤੋਂ ਪਿਤਾ ਦੀਆਂ ਅਸਥੀਆਂ ਲੈ ਕੇ ਕੀਰਤਪੁਰ ਸਾਹਿਬ ਲਈ ਰਵਾਨਾ ਹੋਏ ਹਨ, ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਪਰਿਵਾਰ ਦੇ ਸਾਰੇ ਮੈਂਬਰ ਬੱਸ ਵਿੱਚ ਬੈਠ ਕੇ ਚਲੇ ਗਏ ਹਨ।

ਦੱਸ ਦੇਈਏ ਕਿ ਬਾਦਲ ਦੇ ਅਕਾਲ ਚਲਾਣੇ ਤੋਂ ਬਾਅਦ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਭੋਗ ਸ੍ਰੀ ਅਖੰਡ ਪਾਠ ਸਾਹਿਬ ਵਿਖੇ ਰੱਖੇ ਜਾਣਗੇ ਅਤੇ ਅੰਤਿਮ ਅਰਦਾਸ 4 ਮਈ ਨੂੰ ਪਿੰਡ ਬਾਦਲ ਵਿਖੇ ਹੋਵੇਗੀ। ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਪਾਠ ਦੀ ਸਮਾਪਤੀ ਦੁਪਹਿਰ 12 ਵਜੇ ਤੋਂ 1 ਵਜੇ ਦਰਮਿਆਨ ਹੋਵੇਗੀ।


ਹੋਰ ਖ਼ਬਰਾਂ