SC ਕਮਿਸ਼ਨ ਦੇ ਨੋਟਿਸ ਦਾ ਮੁੱਖ ਸਕੱਤਰ ਦੇਣਗੇ ਜਵਾਬ; ਧਮਕੀਆਂ ਤੋਂ ਬਾਅਦ ਪੀੜਤ ਨੂੰ ਸੁਰੱਖਿਆ ਦੇ ਆਦੇਸ਼

ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਪੀੜਤਾ ਦੀ ਵਿਵਾਦਿਤ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮੁਸੀਬਤ ਵਧਦੀ ਜਾ ਰਹੀ ਹੈ। ਪੀੜਤ ਦੀ ਸ਼ਿਕਾਇਤ ਰਾਸ਼ਟਰੀ ਅਨੁਸੂਚਿਤ ਜਾਤੀ (ਐਸਸੀ) ਕਮਿਸ਼ਨ ਕੋਲ ਪੁੱਜਣ ਤੋਂ ਬਾਅਦ ਪੰਜਾਬ ਦੇ ਮੁੱਖ ਸਕੱਤਰ ਅੱਜ ਨੋਟਿਸ ਦਾ ਜਵਾਬ ਦੇਣ ਜਾ ਰਹੇ ਹਨ। ਇਸ ਦੇ ਨਾਲ ਹੀ ਪੀੜਤਾ ਦੀ ਪੂਰੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ‘ਚ ਉਸ ਨੇ ਪਿਛਲੇ 3 ਦਿਨਾਂ ਤੋਂ ਮਿਲ ਰਹੀਆਂ ਧਮਕੀਆਂ ਦਾ ਵੀ ਜ਼ਿਕਰ ਕੀਤਾ ਹੈ।

ਹਾਲ ਹੀ ‘ਚ ਪੀੜਤਾ ਦੀ ਸ਼ਿਕਾਇਤ ‘ਤੇ ਰਾਸ਼ਟਰੀ ਐੱਸਸੀ ਕਮਿਸ਼ਨ ਨੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਜਵਾਬ ਮੰਗਿਆ ਸੀ। ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਲਈ ਕਿਹਾ ਹੈ, ਜਿਸ ਦਾ ਮੁੱਖ ਸਕੱਤਰ ਅੱਜ ਜਵਾਬ ਦੇਣਗੇ। ਮੁੱਖ ਸਕੱਤਰ ਤੋਂ ਪੁੱਛਿਆ ਗਿਆ ਹੈ ਕਿ ਇਸ ਮਾਮਲੇ ਵਿੱਚ ਕੀ ਕਾਰਵਾਈ ਕੀਤੀ ਗਈ ਹੈ। ਜੇਕਰ ਕੋਈ ਐਫਆਈਆਰ ਦਰਜ ਹੁੰਦੀ ਹੈ ਤਾਂ ਅਗਲੀ ਕਾਰਵਾਈ ਬਾਰੇ ਦੱਸੋ? ਪੀੜਤ ਨੂੰ ਸੁਰੱਖਿਆ ਦੇਣ ਦੇ ਵੀ ਹੁਕਮ ਦਿੱਤੇ ਗਏ ਹਨ।