Punjabi News Canada


ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ‘ਆਪ’ ਦੀ ਜਿੱਤ ਯਕੀਨੀ, ਕੁਝ ਦੇਰ ‘ਚ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚਣਗੇ CM ਮਾਨ

ਜਲੰਧਰ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਜਿੱਤ ਲਗਭਗ ਤੈਅ ਹੈ। ਪਾਰਟੀ ਵਿੱਚ ਖੁਸ਼ੀ ਦੀ ਲਹਿਰ ਹੈ, ਜਸ਼ਨਾਂ ਦਾ ਦੌਰ ਚੱਲ ਰਿਹਾ ਹੈ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲਦੀ ਹੀ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਰਵਾਨਾ ਹੋਣਗੇ। ਤੁਹਾਨੂੰ ਦੱਸ ਦੇਈਏ ਕਿ ਸੁਸ਼ੀਲ ਰਿੰਕੂ ਨੂੰ ਹੁਣ ਤੱਕ 247049 ਵੋਟਾਂ ਮਿਲੀਆਂ ਹਨ। ਇਸ ਦੇ ਨਾਲ ਹੀ ਉਹ ਅੱਗੇ ਵਧ ਰਿਹਾ ਹੈ। ਜਦੋਂਕਿ ਕਾਂਗਰਸੀ ਉਮੀਦਵਾਰ ਕਰਮਜੀਤ ਚੌਧਰੀ ਨੂੰ 198185 ਵੋਟਾਂ ਮਿਲੀਆਂ। ਦੋਵਾਂ ਧਿਰਾਂ ਵਿੱਚ ਸਖ਼ਤ ਟੱਕਰ ਹੈ।


ਹੋਰ ਖ਼ਬਰਾਂ