Weather Update: ਪੰਜਾਬ ਦੇ ਮੌਸਮ ਸਬੰਧੀ ਅਹਿਮ ਖਬਰ, ਜਾਰੀ ਕੀਤੀ ਗਈ ਇਹ ਚੇਤਾਵਨੀ

ਜਲੰਧਰ : ਲਗਾਤਾਰ ਪੈ ਰਹੀ ਗਰਮੀ ਕਾਰਨ ਮੌਸਮ ਦਾ ਮਿਜਾਜ਼ ਇਕ ਵਾਰ ਫਿਰ ਤੋਂ ਬਦਲਣ ਵਾਲਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਹਫ਼ਤੇ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ 22 ਤੋਂ 28 ਮਈ ਦਰਮਿਆਨ ਕੁਝ ਥਾਵਾਂ ‘ਤੇ ਮੀਂਹ ਅਤੇ ਹਨੇਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਭਾਵੇਂ ਕੱਲ੍ਹ ਦੇ ਮੁਕਾਬਲੇ ਤਾਪਮਾਨ ਵਿੱਚ 2.5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਪਰ ਇਹ ਔਸਤ ਤਾਪਮਾਨ ਤੋਂ 1.9 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਸਮਰਾਲਾ ਵਿੱਚ 39.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਹੇਠਾਂ ਦਰਜ ਕੀਤਾ ਗਿਆ ਹੈ।