● On air now · ਟੀਵੀ ਪੰਜਾਬ

Punjabi News · Since 2013

Breaking

ਰਾਘਵ ਚੱਢਾ ਦੀ ਮੰਗਣੀ ਮੌਕੇ ਜਾਣਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪਿਆ ਮਹਿੰਗਾ,ਪੜ੍ਹੋ ਖਬਰ

ਡੈਸਕ- ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦਾ ਅਹੁਦਾ ਛੱਡ ਦਿੱਤਾ ਹੈ। ਗਿਆਨੀ ਰਘਬੀਰ ਸਿੰਘ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ। ਇਸ ਵੇਲੇ ਰਘਬੀਰ ਸਿੰਘ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ। ਹੁਣ ਗਿਆਨੀ ਸੁਲਤਾਨ ਸਿੰਘ ਕੇਸਗੜ੍ਹ…


ਡੈਸਕ- ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦਾ ਅਹੁਦਾ ਛੱਡ ਦਿੱਤਾ ਹੈ। ਗਿਆਨੀ ਰਘਬੀਰ ਸਿੰਘ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ। ਇਸ ਵੇਲੇ ਰਘਬੀਰ ਸਿੰਘ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ। ਹੁਣ ਗਿਆਨੀ ਸੁਲਤਾਨ ਸਿੰਘ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ। ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ।

ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਚੱਲ ਰਹੀ ਸੀ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਅਦਾਕਾਰਾ ਪਰਿਣੀਤੀ ਚੋਪੜਾ ਦੀ ਮੰਗਣੀ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਸ਼ੁਰੂ ਹੋ ਗਈ ਸੀ। ਕੁਝ ਅਕਾਲੀ ਆਗੂਆਂ ਵੱਲੋਂ ਵੀ ਇਸ ਬਾਰੇ ਸਵਾਲ ਚੁੱਕੇ ਸਨ। ਗਿਆਨੀ ਹਰਪ੍ਰੀਤ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਨ ਅਤੇ ਇਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵਾਧੂ ਚਾਰਜ ਸੰਭਾਲ ਰਹੇ ਸਨ।


Filed under