● On air now · ਟੀਵੀ ਪੰਜਾਬ

Punjabi News · Since 2013

Breaking

ਪੰਜਾਬ ‘ਚ ਯੈਲੋ ਅਲਰਟ, ਚਾਰ ਦਿਨ ਭੁੱਲ ਜਾਓਗੇ ਗਰਮੀ

ਡੈਸਕ- ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਅੱਜ ਤੋਂ ਅਗਲੇ 4 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ ਤੇ ਨਾਲ ਹੀ ਭਾਰੀ ਮੀਂਹ ਦੀ…


ਡੈਸਕ- ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਅੱਜ ਤੋਂ ਅਗਲੇ 4 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ ਤੇ ਨਾਲ ਹੀ ਭਾਰੀ ਮੀਂਹ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ। ਨਵੇਂ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਪੰਜਾਬ ਵਿਚ ਮੌਸਮ ਫਿਰ ਤੋਂ ਕਰਵਟ ਲੈ ਸਕਦਾ ਹੈ।

24 ਜੂਨ ਤੋਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਫਤਹਿਗੜ੍ਹ ਸਾਹਿਬ, ਨਵਾਂ ਸ਼ਹਿਰ ਤੇ ਪਟਿਆਲੇ ਸਣੇ ਪੰਜਾਬ ਦੇ ਕਈ ਹਿੱਸਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।ਇਸ ਤੋਂ ਇਲਾਵਾ 25, 26 ਅਤੇ 27 ਜੂਨ ਨੂੰ ਗਰਜ ਅਤੇ ਚਮਕ ਨਾਲ ਸਾਰੇ ਪੰਜਾਬ ’ਚ ਮੀਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਬੀਤੇ ਦਿਨੀਂ ਜ਼ਿਲ੍ਹਾ ਫ਼ਰੀਦਕੋਟ ਸੂਬੇ ’ਚ ਸਭ ਤੋਂ ਗਰਮ ਰਿਹਾ। ਇੱਥੇ 43.6 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ। ਇਸ ਤੋਂ ਇਲਾਵਾ ਬਰਨਾਲਾ ‘ਚ 41.4 ਡਿਗਰੀ ਸੈਲਸੀਅਸ ਤਾਪਮਾਨ , ਲੁਧਿਆਣਾ ‘ਚ 39.5 ਡਿਗਰੀ ਸੈਲਸੀਅਸ ਤਾਪਮਾਨ, ਪਟਿਆਲਾ ‘ਚ 33.2 ਡਿਗਰੀ ਸੈਲਸੀਅਸ ਤਾਪਮਾਨ , ਚੰਡੀਗੜ੍ਹ ’ਚ 33.1ਡਿਗਰੀ ਸੈਲਸੀਅਸ ਤਾਪਮਾਨ , ਅੰਮ੍ਰਿਤਸਰ 42.6 ਡਿਗਰੀ ਸੈਲਸੀਅਸ ਤਾਪਮਾਨ , ਪਠਾਨਕੋਟ ‘ਚ 38.0 ਡਿਗਰੀ ਸੈਲਸੀਅਸ ਤਾਪਮਾਨ , ਬਠਿੰਡਾ ‘ਚ 41.2 ਡਿਗਰੀ ਸੈਲਸੀਅਸ ਤਾਪਮਾਨ , ਗੁਰਦਾਸਪੁਰ ‘ਚ 37.0 ਡਿਗਰੀ ਸੈਲਸੀਅਸ ਤਾਪਮਾਨ , ਫਿਰੋਜ਼ਪੁਰ ‘ਚ 42.2 ਡਿਗਰੀ ਸੈਲਸੀਅਸ ਤਾਪਮਾਨ , ਹੁਸ਼ਿਆਰਪੁਰ 37.9 ਅਤੇ ਮੁਕਤਸਰ 41.3 ਡਿਗਰੀ ਸੈਲਸੀਅਸ ਤਾਪਮਾਨ, ਫਤਹਿਗੜ੍ਹ ‘ਚ 32.6 ਡਿਗਰੀ ਸੈਲਸੀਅਸ ਤਾਪਮਾਨ ਦਰਜ਼ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਅੱਜ ਪੰਜਾਬ ਦੇ ਕਈ ਹਿੱਸਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਸ ਤੋਂ ਇਲਾਵਾ ਹਰਿਆਣਾ ਦੇ ਕੁਝ ਹਿੱਸਿਆਂ ਵਿਚ ਵੀ ਅੱਜ ਮੀਂਹ ਪੈ ਸਕਦਾ ਹੈ।


Filed under