● On air now · ਟੀਵੀ ਪੰਜਾਬ

Punjabi News · Since 2013

Breaking

ਸ਼ੱਕੀ ਬਾਪ ਨੇ 16 ਸਾਲਾ ਬੇਟੀ ਦਾ ਕਤ.ਲ ਕਰ ਪਿੰਡ ‘ਚ ਘੜੀਸੀ ਲਾਸ਼

ਡੈਸਕ- ਅੰਮ੍ਰਿਤਸਰ ‘ਚ ਇਕ ਪਿਤਾ ਨੇ ਆਪਣੀ 16 ਸਾਲਾ ਧੀ ਦੇ ਚਰਿੱਤਰ ‘ਤੇ ਸ਼ੱਕ ਕਰਦੇ ਹੋਏ ਬਿਨਾਂ ਕਿਸੇ ਗੱਲਬਾਤ ਦੇ ਉਸ ਦਾ ਕਤਲ ਕਰ ਦਿੱਤਾ। ਇੰਨਾ ਹੀ ਨਹੀਂ ਕਤਲ ਤੋਂ ਬਾਅਦ ਉਸਨੇ ਧੀ ਦੀ ਲਾਸ਼ ਨੂੰ ਆਪਣੇ ਮੋਟਰਸਾਈਕਲ ਨਾਲ ਬੰਨ੍ਹ…


ਡੈਸਕ- ਅੰਮ੍ਰਿਤਸਰ ‘ਚ ਇਕ ਪਿਤਾ ਨੇ ਆਪਣੀ 16 ਸਾਲਾ ਧੀ ਦੇ ਚਰਿੱਤਰ ‘ਤੇ ਸ਼ੱਕ ਕਰਦੇ ਹੋਏ ਬਿਨਾਂ ਕਿਸੇ ਗੱਲਬਾਤ ਦੇ ਉਸ ਦਾ ਕਤਲ ਕਰ ਦਿੱਤਾ। ਇੰਨਾ ਹੀ ਨਹੀਂ ਕਤਲ ਤੋਂ ਬਾਅਦ ਉਸਨੇ ਧੀ ਦੀ ਲਾਸ਼ ਨੂੰ ਆਪਣੇ ਮੋਟਰਸਾਈਕਲ ਨਾਲ ਬੰਨ੍ਹ ਕੇ ਪੂਰੇ ਪਿੰਡ ਵਿੱਚ ਘੁੰਮਾਇਆ। ਇਸ ਤੋਂ ਬਾਅਦ ਲਾਸ਼ ਨੂੰ ਰੇਲਵੇ ਲਾਈਨ ‘ਤੇ ਸੁੱਟ ਦਿੱਤਾ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਧਰ ਮੁਲਜ਼ਮ ਪਿਤਾ ਫਰਾਰ ਦੱਸਿਆ ਜਾ ਰਿਹਾ ਹੈ।

ਘਟਨਾ ਅੰਮ੍ਰਿਤਸਰ ਦੇ ਟਾਂਗਰਾ ਦੇ ਪਿੰਡ ਮੁੱਛਲ ਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੇਟੀ 2 ਦਿਨਾਂ ਤੋਂ ਘਰੋਂ ਲਾਪਤਾ ਸੀ। ਕਾਫੀ ਭਾਲ ਕਰਨ ‘ਤੇ ਵੀ ਉਹ ਕਿਤੇ ਨਹੀਂ ਮਿਲੀ ਪਰ ਵੀਰਵਾਰ ਦੁਪਹਿਰ ਬਾਅਦ ਅਚਾਨਕ ਉਹ ਘਰ ਪਰਤ ਆਈ। ਇਸ ਤੋਂ ਬਾਅਦ ਗੁੱਸੇ ‘ਚ ਆਏ ਪਿਤਾ ਨੇ ਧੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਇਸ ਘਟਨਾ ਨੂੰ ਪਿੰਡ ਦੇ ਲੋਕਾਂ ਨੇ ਆਪਣੀਆਂ ਅੱਖਾਂ ਨਾਲ ਦੇਖਿਆ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਪਿੰਡ ਵਾਸੀਆਂ ਨੇ ਹੀ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।

ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਬੇਟੀ ਦੋ ਦਿਨਾਂ ਤੋਂ ਲਾਪਤਾ ਸੀ। ਜਿਵੇਂ ਹੀ ਉਹ ਘਰ ਆਈ ਤਾਂ ਪਿਤਾ ਨੇ ਉਸ ਨੂੰ ਵਾਲਾਂ ਤੋਂ ਫੜ ਕੇ ਬਾਹਰ ਖਿੱਚ ਲਿਆ। ਇਸ ਤੋਂ ਬਾਅਦ ਉਸ ਨੇ ਨਾ ਤਾਂ ਕਿਸੇ ਨੂੰ ਪੁੱਛਿਆ ਅਤੇ ਨਾ ਹੀ ਪਿੱਛੇ ਮੁੜ ਕੇ ਦੇਖਿਆ। ਮਾਂ ਨੂੰ ਵੀ ਨਹੀਂ ਪਤਾ ਕਿ ਪਿਤਾ ਉਸਦੀ ਧੀ ਨੂੰ ਕਿੱਥੇ ਲੈ ਗਿਆ ਅਤੇ ਉਸ ਨਾਲ ਕੀ ਕੀਤਾ। ਪਿਤਾ ਲਾਸ਼ ਨੂੰ ਮੋਟਰਸਾਈਕਲ ਦੇ ਪਿਛਲੇ ਹਿੱਸੇ ਨਾਲ ਬੰਨ੍ਹ ਕੇ ਰੇਲਵੇ ਲਾਈਨਾਂ ਕੋਲ ਲੈ ਗਿਆ ਪਰ ਇਸ ਬਾਰੇ ਪੁਲਿਸ ਨੂੰ ਪਹਿਲਾਂ ਹੀ ਸੂਚਨਾ ਮਿਲ ਗਈ। ਪਿਤਾ ਦੀ ਕੋਸ਼ਿਸ਼ ਸੀ ਕਿ ਟਰੇਨ ਲਾਸ਼ ਦੇ ਉਪਰੋਂ ਲੰਘ ਜਾਵੇ ਅਤੇ ਸਾਰੀ ਘਟਨਾ ਨੂੰ ਹਾਦਸੇ ਦਾ ਰੂਪ ਦੇ ਦਿੱਤਾ ਜਾਵੇ। ਪਰ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


Filed under