Toronto- ਟੋਰਾਂਟੋ ’ਚ ਸ਼ੋਮਵਾਰ ਸ਼ਾਮੀਂ ਇੱਕ ਘਰ ਦੀ ਬੈਸਮੈਂਟ ’ਚ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਟੋਰਾਂਟੋ ਫਾਇਰ ਸਰਵਿਸਿਜ਼ ਨੇ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਉਨ੍ਹਾਂ ਨੂੰ ਸ਼ਾਮੀਂ ਕਰੀਬ 7.30 ਵਜੇ ਈਗਲਿੰਟਨ ਐਵੇਨਿਊ ਵੈਸਟ ਦੇ ਨੇੜੇ ਯੋਰ ਰੋਡ ਅਤੇ ਕੀਲ ਸਟਰੀਟ ਦੇ ਖੇਤਰ ’ਚ ਅੱਗ ਲੱਗਣ ਦੀ ਜਾਣਕਾਰੀ ਮਿਲੀ। ਡਿਪਟੀ ਫਾਇਰ ਚੀਫ਼ ਜਿਮ ਜੈਪਸ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਜਦੋਂ ਫਾਇਰਫਾਈਟਰਡਜ਼ ਮੌਕੇ ’ਤੇ ਪਹੁੰਚੇ ਤਾਂ ਘਰ ਪੂਰੀ ਤਰ੍ਹਾਂ ਅੱਗ ਦੀ ਲਪੇਟ ’ਚ ਆ ਚੁੱਕਾ ਸੀ। ਫਾਇਰਫਾਈਟਰਜ਼ ਨੇ ਜਦੋਂ ਘਰ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਨੂੰ ਅੰਦਰ ਇੱਕ ਪੁਰਸ਼ ਗੰਭੀਰ ਹਾਲਤ ’ਚ ਮਿਲਿਆ ਅਤੇ ਪੈਰਾਮੈਡਿਕਸ ਨੇ ਉਸ ਨੂੰ ਮੌਕੇ ’ਤੇ ਹੀ ਮਿ੍ਰਤਕ ਐਲਾਨ ਦਿੱਤਾ। ਜੈਸਪ ਨੇ ਦੱਸਿਆ ਕਿ ਰਾਤੀਂ 9 ਵਜੇ ਤੱਕ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ ਪਰ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਫਾਇਰ ਸਰਵਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਉਨ੍ਹਾਂ ਨੇ ਮਿ੍ਰਤਕ ਦੇ ਬਾਰੇ ’ਚ ਵੀ ਕੋਈ ਜਾਣਕਾਰੀ ਨਹੀ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ’ਚ ਸਾਰੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ।