‘INDIA’ ਗਠਜੋੜ ‘ਤੇ ਨਵਜੋਤ ਸਿੰਘ ਸਿੱਧੂ ਦਾ ਵੱਡਾ ਬਿਆਨ, ਕਿਹਾ-“ਪਾਰਟੀ ਹਾਈ ਕਮਾਨ ਦਾ ਫ਼ੈਸਲਾ…”

ਡੈਸਕ- INDIA ਗਠਜੋੜ ‘ਤੇ ਨਵਜੋਤ ਸਿੱਧੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਤੇ AAP ਦੇ ਗਠਜੋੜ ‘ਤੇ ਸਹਿਮਤੀ ਜਤਾਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈ ਕਮਾਨ ਦਾ ਫੈਸਲਾ ਹੀ ਸਰਵਉੱਚ ਹੈ। ਲੋਕਤੰਤਰ ਨੂੰ ਬਚਾਉਣ ਲਈ ਸੁਆਰਥ ਦੀ ਸਿਆਸਤ ਦਾ ਤਿਆਗ ਕਰਨਾ ਪਵੇਗਾ।

ਨਵਜੋਤ ਸਿੱਧੂ ਨੇ ਟਵੀਟ ਕਰ ਲਿਖਿਆ ਕਿ ਰਾਸ਼ਟਰੀ ਹਿੱਤਾਂ ਨੂੰ ਸਭ ਤੋਂ ਉੱਪਰ ਰੱਖਿਆ ਜਾਣਾ ਚਾਹੀਦਾ ਹੈ। ਪਾਰਟੀ ਹਾਈ ਕਮਾਨ ਦਾ ਫ਼ੈਸਲਾ ਸਰਵਉੱਚ ਹੈ। ਸੰਵਿਧਾਨ ਦੀ ਭਾਵਨਾ ਦਾ ਸਨਮਾਨ ਕਰਨ ਤੇ ਸੰਵਿਧਾਨਿਕ ਮੁੱਲਾਂ ਨਾਲ ਆਪਣੀ ਤਾਕਤ ਹਾਸਿਲ ਕਰਨ ਵਾਲੀਆਂ ਸੰਸਥਾਵਾਂ ਨੂੰ ਜ਼ੰਜੀਰਾਂ ਤੋਂ ਮੁਕਤ ਕਰਨ ਲਈ ਰਾਸ਼ਟਰੀ ਹਿੱਤਾਂ ਨੂੰ ਸਭ ਤੋਂ ਉਪਰ ਰੱਖਿਆ ਜਾਣਾ ਚਾਹੀਦਾ ਹੈ। ਚੋਣਾਂ ਅਗਲੀਆਂ ਚੋਣਾਂ ਲਈ ਨਹੀਂ ਲੜੀਆਂ ਜਾਂਦੀਆਂ। ਇਹ ਅਗਲੀਆਂ ਪੀੜ੍ਹੀਆਂ ਲਈ ਲੜੀਆਂ ਜਾਂਦੀਆਂ ਹਨ। ਜੈ ਹਿੰਦ…ਜੁੜੇਗਾ ਭਾਰਤ।